ਉਦਯੋਗ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਆਈ.ਏ.ਐਸ.

Sorry, this news is not available in your requested language. Please see here.

– ਸਥਾਨਕ ਬੱਚਤ ਭਵਨ ਵਿਖੇ ਨਿਵੇਸ਼ਕਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ
– ਉਦਯੋਗਪਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ, ਮੋਕੇ ‘ਤੇ ਹੀ ਕਰਵਾਇਆ ਨਿਪਟਾਰਾ

ਲੁਧਿਆਣਾ, 17 ਨਵੰਬਰ:

ਇਨਵੈਸਟ ਪੰਜਾਬ ਦੇ ਸੀ.ਈ.ਓ-ਕਮ-ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ. ਡੀ.ਪੀ.ਐਸ. ਖਰਬੰਦਾ (ਆਈ.ਏ.ਐਸ.) ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਪਤੀਆਂ ਦੇ ਲੰਬਿਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਰਾਕੇਸ਼ ਕਾਂਸਲ ਤੋਂ ਇਲਾਵਾ ਪੀ.ਪੀ.ਸੀ.ਬੀ., ਕਿਰਤ ਵਿਭਾਗ, ਉਦਯੋਗ ਵਿਭਾਗ, ਪੀ.ਐਸ.ਪੀ.ਸੀ.ਐਲ., ਕਰ ਵਿਭਾਗ, ਆਦਿ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਾਇਰੈਕਟਰ ਸ. ਡੀ.ਪੀ.ਐਸ. ਖਰਬੰਦਾ ਵਲੋਂ ਸਪੱਸ਼ਟ ਕੀਤਾ ਗਿਆ ਕਿ ਨਿਵੇਸ਼ਕਾਂ ਵਲੋਂ ਦਿੱਤੀਆਂ ਪ੍ਰਤੀਬੇਨਤੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹੈ ਅਤੇ ਉਦਯੋਗਪਤੀਆਂ ਨੂੰ ਨਵੇਂ ਉਦਯੋਗ ਸਥਾਪਿਤ ਕਰਨ ਵਿੱਚ ਹਰ ਸੰਭਵ ਸਹਿਯੋਗ ਕਰਦਿਆਂ ਉਨ੍ਹਾਂ ਵਲੋਂ ਦਿੱਤੀਆਂ ਪ੍ਰਤੀਬੇਨਤੀਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ।

ਉਨ੍ਹਾ ਨਿਵੇਸ਼ਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵਿਭਾਗਾਂ ਦੁਆਰਾ ਲਾਏ ਇਤਰਾਜ਼ਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਤਾਂ ਜੋ ਉਨ੍ਹਾਂ ਦੇ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾ ਕਿਹਾ ਕਿ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਉਨ੍ਹਾ ਦਾ ਮੁੱਖ ਟੀਚਾ ਹੈ ਜਿਸ ਨਾਲ ਜਿੱਥੇ ਉਦਯੋਗ ਨੂੰ ਹੁਲਾਰਾ ਮਿਲੇਗਾ ਉੱਥੇ ਸਾਡੇ ਨੌਜਵਾਨ ਵੀ ਵੱਧ ਤੋਂ ਵੱਧ ਰੋਜ਼ਗਾਰ ਪ੍ਰਾਪਤ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ਵਿੱਚੋਂ ਦੂਜੇ ਸੂਬਿਆਂ ਵਿੱਚ ਇੰਡਸਟਰੀ ਦੇ ਹਿਜਰਤ ਕਰਨ ਦੇ ਰੁਝਾਨ ਨੇ ਪੁੱਠਾ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਦਯੋਗਿਕ ਯੂਨਿਟ ਸੂਬੇ ਵਿੱਚ ਸ਼ਿਫ਼ਟ ਹੋਣ ਲੱਗੇ ਹਨ।

ਇਸ ਮੌਕੇ ਵੱਖ-ਵੱਖ ਉੱਘੀਆਂ ਇਕਾਈਆਂ ਦੇ ਨੁਮਾਇੰਦੇ ਵੀ ਮੌਜੂਦ ਸਨ ਜਿਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ  ਨਿਪਟਾਰਾ ਕਰਵਾਇਆ ਗਿਆ ਜਦਕਿ ਕੁੱਝ ਸਮੱਸਿਆਵਾਂ ਲਈ ਸਬੰਧਤ ਅਧਿਕਾਰੀਆਂ ਨੂੰ ਸਮਾਂ ਸੀਮਾ ਵੀ ਨਿਰਧਾਰਿਤ ਕੀਤੀ ਗਈ।

Spread the love