ਨਸ਼ੇ ਖਿਲਾਫ਼ ਚਲਾਏ ਸਰਚ ਆਪਰੇਸ਼ਨ ‘ਚ ਦੋ ਔਰਤਾਂ ਸਮੇਤ ਚਾਰ ਗ੍ਰਿਫ਼ਤਾਰ

Sorry, this news is not available in your requested language. Please see here.

Police Search Operation Against Drugs : ਮੋਗਾ : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਖਿਲਾਫ਼ ਬਹੁਤ ਸਖਤ ਕਦਮ ਚੁੱਕੇ ਜਾ ਰਹੇ ਹਨ. ਇਸੇ ਦੇ ਚੱਲਦਿਆਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਡੀਐੱਸਪੀ ਜਸਪਾਲ ਸਿੰਘ ਦੀ ਅਗਵਾਈ ਹੇਠ ਵੀਰਵਾਰ ਸਵੇਰੇ ਲੰਢੇਕੇ ਦੀ ਐੱਮਪੀ ਬਸਤੀ ਵਿੱਚ ਸਰਚ ਮੁਹਿੰਮ ਚਲਾਈ ਗਈ ।

ਜਿਸ ਦੇ ਤਹਿਤ ਵੱਖ-ਵੱਖ ਇਲਕਿਆਂ ਵਿੱਚ ਨਸ਼ੇ ਨੂੰ ਲੈ ਕੇ ਰੇਡ ਕੀਤੀ ਗਈ, ਪਰ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ । ਇਸ ਮੌਕੇ ਪੁਲਿਸ ਦੇ 70 ਜਵਾਨਾਂ ਸਮੇਤ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸਰਚ ਮੁਹਿੰਮ ਚਲਾਈ ।

Police Search Operation Against Drugs

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਰੇਡ ਦੌਰਾਨ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਬਰਾਮਦਗੀ ਨਹੀਂ ਹੋਈ ਹੈ. ਪਰ ਪੁੱਛਗਿੱਛ ਲਈ ਪੁਲਿਸ ਆਪਣੇ ਨਾਲ 4-5 ਵਿਅਕਤੀਆਂ ਨੂੰ ਨਾਲ ਲੈ ਗਈ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਿਲ ਹਨ ।

Police Search Operation Against Drugs

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਕਈ ਦਿਨਾਂ ਤੋਂ ਨਸ਼ਾ ਵੇਚਣ ਵਾਲਿਆਂ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਸਨ, ਪਰ ਹਾਲੇ ਤੱਕ ਪੁਲਿਸ ਨੂੰ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ ।

Spread the love