ਗੁਰੂ ਦੀ ਨਗਰੀ ‘ਚ 7 ਦਸੰਬਰ ਤੋਂ ਸ਼ੁਰੂ ਹੋਵੇਗਾ 17ਵਾਂ ਪਾਈਟੈਕਸ ਮੇਲਾ-ਵਧੀਕ ਡਿਪਟੀ ਕਮਿਸ਼ਨਰ

Sorry, this news is not available in your requested language. Please see here.

— ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਵਿਭਾਗਾਂ ਨਾਲ ਮੀਟਿੰਗ

ਅੰਮ੍ਰਿਤਸਰ 15 ਨਵੰਬਰ

ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿੱਥੇ ਕਈ ਦੇਸ਼ਾਂ ਵਿੱਚ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ ਉਥੇ ਹੀ ਉਦਯੋਗ ਜਗਤ ਦੇ ਖੇਤਰ ਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ। ਇਹ ਵਿਚਾਰ ਅਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ 7 ਦਸੰਬਰ ਤੋਂ 11 ਦਸੰਬਰ 2023 ਤੱਕ ਕਰਵਾਏ ਜਾਣ ਵਾਲੇ ਪਾਈਟੈਕਸ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਉਨਾਂ ਕਿਹਾ ਕਿ ਬੇਸ਼ਕ ਇਹ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਇਆ ਜਾਂਦਾ ਹੈ ਪਰ ਗੁਰੂ ਨਗਰੀ ਵਿੱਚ ਹੋਣ ਕਾਰਨ ਇਸ ਪ੍ਰੋਗਰਾਮ ਦੀ ਮੇਜਬਾਨੀ ਸਾਡੀ ਜਿੰਮੇਵਾਰੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ 16 ਸਾਲਾਂ ਦੇ ਦੌਰਾਨ ਪਾਈਟੈਕਸ ਨੇ ਪੰਜਾਬ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਆਪਣੀ ਇੱਕ ਅਲੱਗ ਪਹਿਚਾਣ ਬਣਾਈ ਹੈ। ਜਿਸਦੇ ਆਯੋਜਨ ਦਾ ਇੱਥੋਂ ਦੇ ਲੋਕਾਂ ਨੂੰ ਬਹੁਤ ਬੇਸਬਰੀ ਨਾਲ ਇੰਤਜਾਰ ਰਹਿੰਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਦੇ ਵਸਨੀਕਾਂ ਨੂੰ ਇਸ ਵਿੱਚ ਵਧ ਚੜ ਕੇ ਭਾਗ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਸਮੁੱਚੇ ਅੰਮ੍ਰਿਤਸਰ ਵਸਨੀਕਾਂ ਦੇ ਲਈ ਮਾਣ ਵਾਲੀ ਗੱਲ ਹੈ ਕਿ ਪਾਇਟੈਕਸ ਵਰਗੇ ਪ੍ਰੋਗਰਾਮਾਂ ਦਾ ਆਯੋਜਨ ਇੱਥੋਂ ਹੋ ਰਿਹਾ ਹੈ।

ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਕਨਵੀਨਰ ਸ੍ਰੀ ਜੈਦੀਪ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਰਾਸ਼ਟਰੀਅੰਤਰਰਾਸ਼ਟਰੀ ਪੱਧਰ ਦੇ ਉਦਯੋਗਾਂ ਦੇ ਇਲਾਵਾ ਪੰਜਾਬ ਸਰਕਾਰ ਦੇ ਸੰਸਥਾਵਾਂ ਪੀਐਸਆਈਈਸੀਗਮਾਡਾਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨਪੇਡਾਮਿਲਕਫੈਡਮਾਰਕਫੈਡ ਆਪਣੀ ਮੌਜੂਦਗੀ ਦਰਜ ਕਰਵਾਉਣਗੇ। ਇਸਦੇ ਇਲਾਵਾ ਕੇਂਦਰ ਸਰਕਾਰ ਦੇ ਵਿਭਾਗ ਐਮਐਸਐਮਈਨਾਬਾਰਡਖਾਦੀ ਅਤੇ ਗ੍ਰਾਮੀਣ ਉਦਯੋਗ ਕਮਿਸ਼ਨਆਯੂਸ਼ ਮੰਤਰਾਲੇਐਨਐਸਆਈਸੀਨੈਸ਼ਨਲ ਅਤੇ ਕਾਰਪੋਰੇਸ਼ਨਨੈਸ਼ਨਲ ਜੂਟ ਬੋਰਡਨੈਸ਼ਨਲ ਕਾਇਰ ਬੋਰਡ ਸਮੇਤ ਕਈ ਵਿਭਾਗ ਪਾਈਟੈਕਸ ਵਿੱਚ ਆਪਣੇ ਸਟਾਲ ਲਗਾਉਣਗੇ। ਉਨਾਂ ਦੱਸਿਆ ਕਿ ਇੱਥੇ ਕਰੀਬ ਦਸ ਹਜ਼ਾਰ ਸਕੇਯਰ ਮੀਟਰ ਵਿੱਚ ਕਰੀਬ 500 ਸਟਾਲ ਲਗਾਏ ਜਾਣਗੇ।

ਇਸ ਮੀਟਿੰਗ ਵਿੱਚ ਜੀ.ਐਮ. ਇੰਡਸਟਰੀ ਸ: ਇੰਦਰਜੀਤ ਸਿੰਘਸ਼੍ਰੀ ਰੋਹਿਤ ਮਹਿੰਦਰੂਸ: ਹਰਦੀਪ ਸਿੰਘਸ੍ਰੀ ਭਾਰਤੀ ਸੂਦਸ੍ਰੀ ਮੋਹਿਤ ਵਾਲੀਆਸ੍ਰੀ ਸੁਮਿਤ ਕੁਮਾਰਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Spread the love