— ਚੁਣੇ ਉਮੀਦਵਾਰਾਂ ਨੂੰ ਮਿਲੇਗੀ ਚੰਗੀ ਤਨਖਾਹ ਤੇ ਭੱਤੇ
ਰੂਪਨਗਰ, 17 ਨਵੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸੂਬਾ ਸਰਕਾਰ ਵੱਲੋਂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਅਧੀਨ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਇੱਕ ਪਲੇਸਮੈਂਟ ਕੈਂਪ ਵਿੱਚ 3 ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਗਈ, ਅਤੇ 7 ਨੌਜ਼ਵਾਨ ਸ਼ਾਰਟਲਿਸਟ ਕੀਤੇ ਗਏ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਰਤ ਫਾਈਨੈਂਸ਼ੀਅਲ ਇਨਕਲੂਜ਼ਨ ਲਿਮਿਟਿਡ ਕੰਪਨੀ ਵੱਲੋਂ ਫੀਲਡ ਅਸਿਸਟੈਂਟ ਟੈ੍ਨੀ ਦੀ ਅਸਾਮੀ ਲਈ ਘੱਟੋ-ਘੱਟ ਦਸਵੀਂ ਜਾਂ ਇਸ ਤੋਂ ਵੱਧ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।
ਸ਼੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਕੋਲ ਮੋਟਰ ਬਾਈਕ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਸਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਘੱਟੋ-ਘੱਟ 100 ਕਿਲੋਮੀਟਰ ਖੇਤਰ ਹੋਵੇਗਾ। ਚੁਣੇ ਗਏ ਉਮੀਦਵਾਰ ਦੀ ਤਨਖਾਹ 12,500 ਪ੍ਰਤੀ ਮਹੀਨਾ ਦੇ ਨਾਲ ਪੈਟਰੋਲ ਅਤੇ ਇੰਸੈਟਿਵ ਮਿਲਣਯੋਗ ਹੋਵੇਗਾ। ਇਸ ਕੈਂਪ ਵਿੱਚ 18 ਸਾਲ ਤੋਂ 27 ਸਾਲ ਤੱਕ ਸਿਰਫ ਪੁਰਸ਼ ਉਮੀਦਵਾਰਾਂ ਨੇ ਹੀ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 12 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋ 7 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ ਹਿਊਮੈਨਿਟੀ ਫਸਟ ਕੰਪਨੀ ਵੱਲੋਂ ਟੈਲੀਕਾਲਰ ਦੀਆਂ 3 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 3 ਉਮੀਦਵਾਰਾਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ। ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਸੈਲਰੀ ਮਿਲੇਗੀ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।