ਮੁਕਤਸਰ ‘ਚ ਸ਼ਰੇਆਮ ਚੱਲੀ ਗੋਲੀ, ਇੱਕ ਨੌਜਵਾਨ ਦੀ ਕੀਤੀ ਹੱਤਿਆ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ‘ਤੇ ਬੀਤੀ ਦੇਰ ਰਾਤ ਸ਼ਰੇਆਮ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੌਰਾਨ 35 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਚਮਕੌਰ ਸਿੰਘ ਪੁੱਤਰ ਰਾਜਾ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੇ ਘਰ ‘ਚ ਹੀ ਬੈਠਾ ਸੀ। ਇਸ ਦੌਰਾਨ ਹਮਲਾਵਰਾਂ ਨੇ ਉਕਤ ਨੌਜਵਾਨ ਨੂੰ ਘਰ ਦੇ ਬੂਹੇ ‘ਤੇ ਅਵਾਜ ਮਾਰ ਕੇ ਬੁਲਾਇਆ ,ਜਦੋਂ ਨੌਜਵਾਨ ਬਾਹਰ ਆਇਆ ਤਾਂ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਫ਼ਤਹਿਗੜ੍ਹ ਸਾਹਿਬ ਦੇ ਪਿੰਡ ਖੋਜੇਮਾਜਰਾ ਵਿਖੇ ਟੋਏ ‘ਚ ਡਿੱਗ ਕੇ ਡੁੱਬਣ ਕਾਰਨ 3 ਬੱਚਿਆਂ ਦੀ ਮੌਤ
ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਰਖਵਾਇਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।