ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 10 ਸਤੰਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68661 ਮਿਲੇ ਹਨ ਜਿਨ੍ਹਾਂ ਵਿੱਚੋਂ 67552 ਮਰੀਜ਼ ਠੀਕ ਹੋ ਗਏ ਅਤੇ 49 ਕੇਸ ਐਕਟੀਵ ਹਨ । ਜਦਕਿ 1060 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ।
2 Cured, 3 Positive , 0 Death
Derabassi-1
Kurali-1
Mohali-1
Total Positive Count – 68661
Total Cured – 67552
Total Active – 49
Total Deaths – 1060