”ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਵੱਡੀ ਗਿਣਤੀ ਲੋਕ ਲੈ ਰਹੇ ਲਾਭ ਐਸ.ਡੀ.ਐਮ.ਸ੍ਰੀ ਗੁਰਮੰਦਰ ਸਿੰਘ

Gurmander Singh
"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਵੱਡੀ ਗਿਣਤੀ ਲੋਕ ਲੈ ਰਹੇ ਲਾਭ ਐਸ.ਡੀ.ਐਮ.ਸ੍ਰੀ ਗੁਰਮੰਦਰ ਸਿੰਘ

Sorry, this news is not available in your requested language. Please see here.

ਖਰੜ ਸਬ ਡਵੀਜ਼ਨ ਦੇ ਪਿੰਡ ਘੰਡੋਲੀ, ਸਲਾਮਤਪੁਰ, ਰਸੂਲਪੁਰ, ਪੜਛ, ਤੀੜਾ ਅਤੇ ਰਹਿਮਨਪੁਰ ਵਿਖੇ ਲਾਏ ਕੈਂਪ
ਖਰੜ, 21 ਫਰਵਰੀ 2024
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ ਰਹੇ ਹਨ। ਇਸ ਮੁਹਿੰਮ ਨਾਲ ਲੋਕਾਂ ਨੂੰ ਹੱਥੋ ਹੱਥ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਐਸ.ਡੀ.ਐਮ.ਸ੍ਰੀ ਗੁਰਮੰਦਰ ਸਿੰਘ ਵੱਲੋਂ ਪਿੰਡ ਘੰਡੋਲੀ, ਸਲਾਮਤਪੁਰ, ਰਸੂਲਪੁਰ, ਪੜਛ, ਤੀੜਾ ਅਤੇ ਰਹਿਮਨਪੁਰ ਵਿਖੇ ਲਗਾਏ ਗਏ ਕੈਂਪਾਂ ਦੌਰਾਨ ਦਿੱਤੀ। ਐਸ.ਡੀ.ਐਮ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹਨ ਅਤੇ ਲੋਕਾਂ ਪਾਸੋਂ ਇਹਨਾਂ ਕੈਂਪਾਂ ਦੌਰਾਨ ਜਿੰਨੀਆਂ ਵੀ ਅਰਜੀਆਂ ਪ੍ਰਾਪਤ ਹੋਈਆਂ ਹਨ ਉਹਨਾਂ ਵਿੱਚੋਂ ਬਹੁਤ ਸਾਰੀਆਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਭਾਵ ਲੋਕਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਸਰਕਾਰੀ ਸੇਵਾ ਮੌਕੇ ਤੇ ਹੀ ਮੁਹਈਆ ਕਰਵਾ ਦਿੱਤੀਆਂ ਗਈਆਂ।
ਐਸ.ਡੀ.ਐਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਹਨਾਂ ਲੋਕ ਸੁਵਿਧਾ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਕੰਮ ਵਿੱਚ ਸਰਕਾਰ ਕਾਮਯਾਬ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Spread the love