ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ – ਵਿਧਾਇਕ ਚੱਢਾ 

Advocate Dinesh Chadha
ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ - ਵਿਧਾਇਕ ਚੱਢਾ 

Sorry, this news is not available in your requested language. Please see here.

ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ – ਵਿਧਾਇਕ ਚੱਢਾ
ਕੈਂਪ ਦੌਰਾਨ ਵਿਧਾਇਕ ਨੇ ਖ਼ੁਦ ਦਿੱਤੀ ਮਜਦੂਰਾਂ ਨੂੰ ਦਿੱਤੀਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ
ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ
ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ
ਰੂਪਨਗਰ, 9 ਫਰਵਰੀ 2024
ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਪਿੰਡ ਬਹਾਦਰਪੁਰ, ਮੱਦੋਮਾਜਰਾ ਅਤੇ ਆਲਮਪੁਰ ਵਿਖੇ ਲਗਾਏ ਜਾ ਰਹੇ ਕੈਂਪ ਦਾ ਜਾਇਜ਼ਾ ਲੈਣ ਸਮੇਂ ਕੀਤਾ।
ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।
ਇਨ੍ਹਾਂ ਕੈਂਪਾਂ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪੰਜਾਬ ਸਰਕਾਰ ਵੱਲੋਂ ਮਜਦੂਰਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਮਜਦੂਰਾਂ ਨੂੰ ਇਨ੍ਹਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ। ਇਨ੍ਹਾਂ ਵੈਨਾਂ ਰਾਹੀਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਵਿਧਾਇਕ ਚੱਢਾ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਹਲਕੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ।
ਇਸ ਮੌਕੇ ਭਾਗ ਸਿੰਘ ਮਦਾਨ, ਐਡਵੋਕੇਟ ਸਤਨਾਮ ਸਿੰਘ ਗਿੱਲ, ਗੁਰਮੇਲ ਸਿੰਘ ਥਲੀ, ਸੰਤੋਖ ਸਿੰਘ ਵਾਲੀਆ, ਪਰਮਿੰਦਰ ਸਿੰਘ ਬਾਲਾ, ਐਡਵੋਕੇਟ ਵਿਸ਼ਾਲ ਸੈਣੀ, ਸਰਪੰਚ ਮਨੋਹਰ ਸਿੰਘ ਆਲਮਪੁਰ, ਸਰਪੰਚ ਸਵਰਨਜੀਤ ਸਿੰਘ ਬੌਬੀ ਬਹਾਦਰਪੁਰ, ਅਮਰੂ ਸਿੰਘ ਮੱਦੋਮਾਜਰਾ, ਐਡਵੋਕੇਟ ਸੁਰਿੰਦਰ ਸਿੰਘ ਆਲਮਪੁਰ ਅਤੇ ਹੋਰ ਪਤਵੰਤੇ ਹਾਜਰ ਸਨ।
Spread the love