ਐਸਡੀਐਮ ਦੀ ਅਗਵਾਈ ’ਚ ਟੀਮ ਵੱਲੋਂ ਪਟਾਖਿਆਂ ਦੀ ਅਣ-ਅਧਿਕਾਰਤ ਵਿਕਰੀ ਵਿਰੁੱਧ ਚੈਕਿੰਗ

*ਨਿਰਧਾਰਿਤ ਥਾਵਾਂ ’ਤੇ ਹੀ ਵੇਚੇ ਜਾ ਸਕਣਗੇ ਪਟਾਖੇ: ਐਸਡੀਐਮ
*ਅਣ-ਅਧਿਕਾਰਤ ਵਿਕਰੀ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ

ਬਰਨਾਲਾ, 11 ਨਵੰਬਰ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਟੀਮ ਵੱਲੋਂ ਪਟਾਖਿਆਂ  ਦੀ ਵਿਕਰੀ ਸਬੰਧੀ ਅੱਜ ਬਰਨਾਲਾ ਅਤੇ ਹੰਡਿਆਇਆ ਵਿਚ ਬਾਜ਼ਾਰਾਂ ਵਿਚ ਚੈਕਿੰਗ ਕੀਤੀ ਗਈ ਤਾਂ ਜੋ ਕੋਈ ਅਣ-ਅਧਿਕਾਰਤ ਤੌਰ ’ਤੇ ਪਟਾਕੇ ਨਾ ਵੇਚੇ।
ਇਸ ਮੌਕੇ ਐਸਡੀਐਮ ਸ੍ਰੀ ਵਰਜੀਤ ਵਾਲੀਆ ਨੇ ਆਖਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਜ਼ਿਲ੍ਹੇ ਵਿਚ ਪਟਾਖੇ ਵੇਚਣ ਲਈ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਟਾਖੇ ਵੇਚਣ ਸਬੰਧੀ ਵਿਕਰੇਤਾਵਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਦੁਕਾਨਦਾਰ ਅÎਣ-ਅਧਿਕਾਰਤ ਤੌਰ ’ਤੇ ਪਟਾਖੇ ਨਾ ਵੇਚੇ। ਉਨ੍ਹਾਂ ਆਖਿਆ ਕਿ ਜੇਕਰ ਕੋਈ ਅਣ-ਅਧਿਕਾਰਤ ਤੌਰ ’ਤੇ ਪਟਾਖੇ ਵੇਚਦਾ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।  ਇਸ ਮੌਕੇ ਤਹਿਸੀਲਦਾਰ ਬਰਨਾਲਾ ਹਰਬੰਸ ਸਿੰਘ ਤੇ ਹੋਰ ਅਮਲਾ ਮੌਜੂਦ ਸੀ।

Spread the love