ਕਰੋਨਾ ਜੰਗ ਨੂੰ ਹਰਾਉਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ

Sorry, this news is not available in your requested language. Please see here.

ਫਾਜ਼ਿਲਕਾ, 14 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਬ ਡਵੀਜਨ ਅੰਦਰ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਰੋਨਾਂ ਦੇ ਕੇਸਾਂ ਵਿਚ ਭਾਵੇਂ ਕਮੀ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਖਾਂਸੀ, ਜੁਕਾਮ, ਬੁਖਾਰ, ਬਦਨ ਦਰਦ ਆਦਿ ਲੱਛਣ ਨਜਰ ਆਉਂਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਹੀ ਟੈਸਟ ਕਰਵਾਉਣ ਨਾਲ ਬਿਮਾਰੀ ਨੂੰ ਅੱਗ ਵੱਧਣ ਤੋਂ ਰੋਕਿਆ ਜਾ ਸਕਦਾ ਹੈ ਤੇ ਇਲਾਜ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਤੇ ਵੈਕਸੀਨੇਸ਼ਨ ਸਬੰਧੀ ਵਿਸ਼ੇਸ਼ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕੈਂਪਾਂ ਵਿਚ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੜਾਅ ਵਾਰ ਵੈਕਸੀਨੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਖਿਲਾਫ ਜੰਗ ਨੂੰ ਹਰਾਇਆ ਜਾ ਸਕਦਾ ਹੈ।

Spread the love