ਕੋਬਰਾ ਤਾਰ ਦੀ ਵਰਤੋਂ ਕਰਨ ’ਤੇ ਪਾਬੰਦੀ ਦੇ ਹੁਕਮ

Sorry, this news is not available in your requested language. Please see here.

ਫਾਜ਼ਿਲਕਾ 19 ਜੂਨ 2021
ਜ਼ਿਲਾ ਮੈਜ਼ਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸਿੱਧੂ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਵਾਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜ਼ਿਸਟੇ੍ਰਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਦਾਰ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਨੂੰ ਛੱਡ ਕੇ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜਿਹੜੀ ਕਿ ਕਾਫ਼ੀ ਤੇਜਧਾਰ ਵਾਲੀ ਹੁੰਦੀ ਹੈ ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਦੱਸਿਆ ਕਿ ਕੋਬਰਾ ਤਾਰ ਦੀ ਵਜਾ ਕਾਰਨ ਜ਼ਿਲੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਇਸ ਤਾਰ ਦੀ ਵਜਾ ਕਾਰਨ ਹੀ ਜਖ਼ਮੀ ਹੋਏ ਇਲਾਜ ਲਈ ਆਉਂਦੇ ਹਨ। ਜਿਸ ਕਾਰਨ ਪਾਬੰਦੀ ਲਗਾਈ ਗਈ ਹੈ।

Spread the love