ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ-ਐਸ.ਐਸ.ਪੀ ਡਾ. ਸੋਹਲ

SSP Gurdaspur

Sorry, this news is not available in your requested language. Please see here.

‘ਮਿਸ਼ਨ ਫ਼ਤਿਹ’
ਮਾਸਕ ਨਾ ਪਹਿਨਣ ‘ਤੇ 2440 ਕੀਤੇ ਚਲਾਨ
ਗੁਰਦਾਸਪੁਰ, 8 ਅਗਸਤ ( )- ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਜੰਗ ਵਿੱਚ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰ ਦੀ ਹਦਾਇਤਾਂ ਦੀ ਉਲੰਘਣਾ ਨਾ ਹੋਵੇ। ਉਨਾਂ ਲੋਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਐਸ.ਐਸ.ਪੀ ਡਾ. ਸੋਹਲ ਨੇ ਅੱਗੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਖੇ ਪਹਿਲੀ ਅਗਸਤ ਤੋਂ ਲੈ ਕੇ 7 ਸਤੰਬਰ 2020 ਤਕ ਮਾਸਕ ਨਾ ਪਹਿਨਣ ‘ਤੇ 2440 ਚਲਾਨ ਕੀਤੇ ਗਏ ਹਨ ਤੇ 12 ਲੱਖ 20 ਹਜਾਰ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਹੈ। ਉਨਾਂ ਦੱਸਿਆ ਕਿ ਜਨਤਕ ਥਾਂ ਉੱਪਰ ਮਾਸਕ ਨਾ ਪਹਿਨਣ, ਜੇਕਰ ਕਿਸੇ ਵਿਅਕਤੀ ਨੂੰ ਪ੍ਰਸ਼ਾਸਨ ਵਲੋਂ ਇਕਾਂਤਵਾਸ ਕੀਤਾ ਹੋਇਆ ਹੈ ਅਤੇ ਉਨਾਂ ਨਿਯਮਾਂ ਦੇ ਵਿਰੁੱਧ ਘਰੋਂ ਬਾਹਰ ਨਿਕਲਦਾ ਹੈ ਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਸ ਨੂੰ ਜੁਰਮਾਨਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਜਨਤਕ ਥਾਂ ਉੱਪਰ ਥੁੱਕਣ, ਸ਼ੋਸਲ ਡਿਸਟੈਂਸ ਨਿਯਮਾਂ ਦੀ ਉਲੰਘਣਾ ਕਰਨ ਤੇ ਵੀ ਜੁਰਮਾਨਾ ਕੀਤਾ ਜਾਂਦਾ ਹੈ।  ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਐਸ.ਐਸ.ਪੀ ਨੇ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਇਆ ਜਾਵੇ ਅਤੇ ਸ਼ੋਸਲ ਡਿਸਟੈਂਸ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ। ਉਨਾਂ ਕਿਹਾ ਕਿ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਚੰਗੀ ਤਰਾਂ ਧੋਣਾ ਚਾਹੀਦਾ ਹੈ ਅਤੇ ਅਜਿਹੀਆਂ ਸਾਵਧਾਨੀਆਂ ਵਰਤ ਕੇ ਅਸੀਂ ਕੋਰੋਨਾ ਵਾਇਰਸ ਤੋਂ ਬਚ ਸਕਦੇ ਹਾਂ।

Spread the love