ਕੋਵਿਡ ਤੋਂ ਬਚਾਅ ਲਈ ਵੈਕਸੀਨੇਟ ਹੋਣ ਬਹੁਤ ਜ਼ਰੂਰੀ : ਏ.ਡੀ.ਸੀ.

Sorry, this news is not available in your requested language. Please see here.

ਕਾਲਜਾਂ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਟੀਕਾਕਰਨ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ
ਪਟਿਆਲਾ ਜ਼ਿਲ੍ਹੇ ਦੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਪਟਿਆਲਾ, 25 ਜੂਨ 2021
ਕਾਲਜਾਂ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦਾ ਟੀਕਾਕਰਨ ਕਰਨ ਪਟਿਆਲਾ ਜ਼ਿਲ੍ਹੇ ‘ਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਕਾਲਜਾਂ ਦੇ ਨੁਮਾਇੰਦਿਆਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਮੀਟਿੰਗ ਕਰਕੇ ਟੀਕਾਕਰਨ ਮੁਹਿੰਮ ‘ਚ ਸਹਿਯੋਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਣ ਲਈ ਟੀਕਾਕਰਨ ਜ਼ਰੂਰੀ ਹੈ।
ਏ.ਡੀ.ਸੀ. ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਾਲਜਾਂ ‘ਚ ਟੀਕਾਕਰਨ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਇਨ੍ਹਾਂ ਕੈਂਪਾਂ ‘ਚ ਸਟਾਫ਼ ਸਮੇਤ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਾਲਜਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਹ ਆਪਣੇ ਸਟਾਫ਼ ਸਮੇਤ ਵਿਦਿਆਰਥੀਆਂ ਨੂੰ ਟੀਕਾਕਰਨ ਕਰਵਾਉਣ ਲਈ ਜਾਗਰੂਕ ਕਰਨ ਤਾਂ ਜੋ ਸੰਭਾਵਿਤ ਤੀਸਰੀ ਲਹਿਰ ਤੋਂ ਬਚਾਅ ਕਰਨ ਲਈ 100 ਫੀਸਦੀ ਟੀਕਾਕਰਨ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਅਗਲੇ ਇਕ ਹਫ਼ਤੇ ‘ਚ ਕਾਲਜ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸਟਾਫ਼ ਅਤੇ ਵਿਦਿਆਰਥੀਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦੇ ਹੋਏ ਕਾਲਜਾਂ ‘ਚ ਕੈਂਪ ਲਗਵਾਉਣ ਅਤੇ ਵਿਦਿਆਰਥੀਆਂ ਨੂੰ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਦੀ ਮਹੱਤਤਾ ਸਬੰਧੀ ਵੀ ਜਾਗਰੂਕ ਵੀ ਕੀਤਾ ਜਾਵੇ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਡਾ. ਇਸਮਿਤ ਵਿਜੈ ਸਿੰਘ, ਐਕਸਟਰਾ ਸਹਾਇਕ ਕਮਿਸ਼ਨਰ (ਯੂ.ਟੀ) ਜਸਲੀਨ ਕੌਰ ਭੁੱਲਰ, ਡਾ. ਪ੍ਰਨੀਤ ਕੌਰ, ਸਰਕਾਰੀ ਮਹਿੰਦਰ ਕਾਲਜ ਦੇ ਪ੍ਰੋ. ਨਵਜੋਤ ਸਿੰਘ, ਪੀ.ਐਮ.ਐਨ ਕਾਲਜ ਦੇ ਪ੍ਰੋ. ਪ੍ਰਿਆ, ਆਈ.ਟੀ.ਆਈ ਪਟਿਆਲਾ ਸ਼ੇਰ ਜੰਗ ਸਿੰਘ, ਯੂਨੀਵਰਸਿਟੀ ਕਾਲਜ ਘਨੌਰ ਅਦਰਸ਼ਪਾਲ ਸਿੰਘ, ਸਰਕਾਰੀ ਕਾਲਜ ਲੜਕੀਆਂ ਪਟਿਆਲਾ ਤੋਂ ਡਾ. ਚਰਨਜੀਵ ਕੌਰ, ਰਿਪੁਦਮਨ ਕਾਲਜ ਤੋਂ ਪ੍ਰੋ. ਮਨਪ੍ਰੀਤ ਕੌਰ, ਖਾਲਸਾ ਕਾਲਜ ਤੋਂ ਡਾ. ਗੁਰਮੀਤ ਸਿੰਘ, ਸਟੇਟ ਕਾਲਜ ਤੋਂ ਡਾ. ਪ੍ਰੀਤੀ, ਸਰਕਾਰੀ ਕਿਰਤੀ ਕਾਲਜ ਤੋਂ ਪ੍ਰੋ. ਹਰਪ੍ਰੀਤ ਸਿੰਘ ਸਮੇਤ ਵੱਖ-ਵੱਖ ਕਾਲਜਾਂ ਦੇ ਨੁਮਾਇੰਦੇ ਮੌਜੂਦ ਸਨ।
ਏ.ਡੀ.ਸੀ. ਪੂਜਾ ਸਿਆਲ ਗਰੇਵਾਲ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ।

Spread the love