ਗੁਰਦਾਸਪੁਰ, 28 ਜੂਨ 2021 ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਵਲੋ ਜਿਥੇ ਵੈਕਸ਼ੀਨੇਸ਼ਨ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ, ਉਸੇ ਨਾਲ ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸੰਪਰਕ ਟਰੇਸਿੰਗ ਤੇ ਟੈਸਟਿੰਗ ਵਧਾਈ ਜਾ ਰਹੀ ਹੈ।
ਐਸ.ਡੀ.ਐਮ ਗੁਰਦਾਸਪੁਰ ਅਰਸ਼ਦੀਪ ਸਿੰਘ ਲੁਬਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਵਿਰੋਧੀ ਵੈਕਸੀਨ ਜਰੂਰ ਲਗਵਾਈ ਜਾਵੇ ਅਤੇ ਵੈਕੀਸਨ ਲਗਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮਨੁੱਖ ਸਿਹਤ ਲਈ ਵੈਕਸੀਨ ਸੁਰੱਖਿਅਤ ਹੈ ਅਤੇ ਅਫਵਾਹਾਂ ਤੋਂ ਬਚਦੇ ਹੋਏ, ਵੈਕਸੀਨ ਲਗਾਉਣ ਵਿਚ ਹਿਚਕਚਾਹਟ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਸ਼ਹਿਰੀ ਅਤੇ ਰੂਰਲ ਏਰੀਏ ਵਿਚ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋੋਰੋਨਾ ਮਹਾਂਮਾਰੀ ਦੇ ਦੁਰਪ੍ਰਭਾਵਾਂ ਤੋਂ ਬਚਿਆ ਜਾ ਸਕੇ। ਵੈਕਸੀਨ ਲੱਗਣ ਨਾਲ ਮਨੁੱਖੀ ਸਰੀਰ ਅੰਦਰ ਕੋਰੋਨਾ ਬਿਮਾਰੀ ਵਿਰੁੱਧ ਇਮਊਨਿਟੀ ਵਿਚ ਵਾਧਾ ਹੁੰਦਾ ਹੈ, ਜੋ ਕੋਵਿਡ ਬਿਮਾਰੀ ਦੇ ਮਾੜੇ ਪਰਭਾਵ ਤੋਂ ਬਚਾਉਣ ਵਿਚ ਸਹਾਈ ਹੁੰਦੀ ਹੈ।
ਐਸ.ਡੀ.ਐਮ ਲੁਬਾਣਾ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਕੋਰੋਨਾ ਟੈਸਟ ਤੁਰੰਤ ਕਰਵਾਇਆ ਜਾਵੇ। ਉਨਾਂ ਕਿਹਾ ਕਿ ਜਿੰਨੀ ਜਲਦੀ ਬਿਮਾਰੀ ਦੇ ਪਤਾ ਚੱਲੇਗਾ, ਉਨਾਂ ਛੇਤੀ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਬਿਮਾਰੀ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਲਾਜ਼ਮੀ ਤੋਰ ਤੇ ਸਹੀ ਤਰੀਕੇ ਨਾਲ (ਨੱਕ ਤੱਕ ਚੰਗੀ ਤਰ੍ਹਾਂ ਢੱਕ ਕੇ) ਲਗਾਇਆ ਜਾਵੇ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ।