ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀਆਂ ਪਾਲਣਾ ਕਰੋ

ਮਾਸਕ ਪਹਿਨੋ ਅਤੇ ਵੈਕਸੀਨ ਜਰੂਰ ਲਗਵਾਈ ਜਾਵੇ

ਗੁਰਦਾਸਪੁਰ, 21 ਅਪ੍ਰੈਲ (        ) ਸਿਵਲ ਸਰਜਨ ਡਾ. ਹਰਭਜਨ ਰਾਮ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਲਾਜ਼ਮੀ ਤੋਰ ਤੇ ਪਾਲਣਾ ਕੀਤੀ ਜਾਵੇ ਤਾਂ ਜੋ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਜ਼ਿਲੇ ਅੰਦਰ ਕੋਵਿਡ ਮਹਾਂਮਾਰੀ ਬਾਰੇ ਗੱਲ ਕਰਦਿਆਂ ਉਨਾਂ ਦੱਸਿਆ ਕਿ ਅੱਜ ਜ਼ਿਲੇ ਅੰਦਰ ਕੋਰੋਨਾ ਕਾਰਨ 3 ਵਿਅਕਤੀਆਂ ਦੀ ਮੌਤ ਹੋਈ ਹੈ, 162 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ। ਉਨਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਦਾ ਫੈਲਾਅ ਵਧਿਆ ਹੈ, ਇਸ ਲਈ ਬਿਮਾਰੀ ਵਿਰੁੱਧ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਜਰੂਰਤ ਹੈ। ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤਕ 507750 ਸੈਂਪਲ ਇਕੱਤਰ ਕੀਤੇ ਗਏ ਹਨ, ਜਿਨਾਂ ਵਿਚੋਂ 490311 ਦੀ ਰਿਪੋਰਟ ਨੈਗਟਿਵ ਅਤੇ 13717 ਟੈਸਟਾਂ ਦੀ ਰਿਪੋਰਟ ਪੋਜ਼ਟਿਵ ਆਈ ਹੈ। 3722 ਟੈਸਟ ਦੀ ਰਿਪੋਰਟ ਪੈਡਿੰਗ ਹੈ।

ਉਨਾਂ ਅੱਗੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ 29 ਪੀੜਤ, ਅਰੋੜਾ ਹਸਪਤਾਲ ਵਿਖੇ 09, ਸਿਵਲ ਹਸਪਤਾਲ ਬਟਾਲਾ ਵਿਖੇ 11, ਅਬਰੋਲ ਹਸਪਤਾਲ ਗੁਰਦਾਸਪੁਰ ਵਿਖੇ 06, ਦੂਜਿਆਂ ਵਿਚ 118 ਪੀੜਤ, ਕੇਂਦਰੀ ਜੇਲ੍ਹ ਵਿਚ 26 ਅਤੇ 17 ਪੀੜਤ ਤਿੱਬੜੀ ਕੈਂਟ ਵਿਚ ਦਾਖਲ ਹਨ। ਉਨਾਂ ਦੱਸਿਆ ਕਿ 11315 ਪੀੜਤ ਠੀਕ ਹੋ ਚੁੱਕੇ ਹਨ। 636 ਪੀੜਤ ਘਰਾਂ ਵਿਚ ਏਕਾਂਤਵਾਸ ਹਨ ਅਤੇ 1116 asymptomatic/mild symptomatic ਪੀੜਤ ਘਰਾਂ ਵਿਚ ਦਾਖਲ ਹਨ। ਹੁਣ ਤਕ ਕੋਰੋਨਾ ਨਾਲ ਕੁਲ 434 ਮੋਤਾਂ ਹੋ ਚੁੱਕੀਆਂ ਹਨ।

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਖੰਘ, ਸਾਹ ਲੈਣ ਵਿਚ ਸਮੱਸਿਆ, ਜੁਕਾਮ ਜਾਂ ਸਰੀਰ ਦਰਦ ਆਦਿ ਹੋਵੇ ਤਾਂ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਰਿਪੋਰਟ ਆਉਣ ਤਕ ਘਰ ਏਕਾਂਤਵਾਸ ਰਹਿਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਾ ਕੇ ਰੱਖਿਆ ਜਾਵੇ। ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਸੈਨਾਟਾਇਜ਼ ਕਰੋ ਜਾਂ ਵਾਰ-ਵਾਰ ਸਾਬੁਣ ਨਾਲ ਧੋਵੇ। ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ ਵੈਕਸੀਨ ਲਗਾਉਣ ਦੀ ਵੱਡੇ ਪੱਧਰ ਤੇ ਮੁਹਿੰਮ ਵਿੱਢੀ ਗਈ ਹੈ, ਇਸ ਲਈ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾਉਣ।

Spread the love