ਕੋਵਿਡ ਮੁਕਤ ਪਿੰਡ ਮਿਸ਼ਨ ਫਤਿਹ-2 ਨੂੰ ਸਫਲ ਬਣਾਉਣ ਦਾ ਸੱਦਾ

Sorry, this news is not available in your requested language. Please see here.

ਬਰਨਾਲਾ , 21 ਮਈ, 2021
ਜ਼ਿਲਾ ਬਰਨਾਲਾ ਦੇ ਪਿੰਡਾਂ ਨੂੰ ਕਰੋਨਾ ਮੁਕਤ ਕਰਨ ਲਈ ਹੋਰ ਯਤਨਾਂ ਦੇ ਨਾਲ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ‘ਕੋਵਿਡ ਮੁਕਤ ਪਿੰਡ ਮਿਸ਼ਨ ਫਤਿਹ-2’ ਜ਼ਿਲੇ  ਵਿਚ ਸ਼ੁਰੂ ਕੀਤਾ ਗਿਆ ਹੈ।
ਇਸ ਸਬੰਧੀ ਮੀਟਿੰਗ ਕਰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਲਈ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਪਿੰਡ ਪੱਧਰ ’ਤੇ ਟੀਮਾ ਬਣਾਈਆਂ ਜਾਣ, ਜੋ ਪਿੰਡਾਂ ਵਿਚ ਸੈਂਪਿਗ, ਘਰੇਲੂ ਇਕਾਂਤਵਾਸ ਵਾਲੇ ਕੋਰੋਨਾ ਮਰੀਜ਼ਾਂ ਦੀ ਨਿਗਰਾਨੀ ਕਰਨ। ਇਸ ਮੌਕੇ  ਜ਼ਿਲਾ ਮਾਸ ਮੀਡੀਆ ਵਿੰਗ, ਬਲਾਕ ਐਕਸਟੈਨਸ਼ਨ ਐਜੂਕੇਟਰਾਂ, ਸਿਹਤ ਇੰਸਪੈਕਟਰਾਂ ਤੇ ਮਲਟੀਪਰਪਜ਼ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਟੀਕਾਕਰਨ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ।
ਉਨਾਂ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਕੋਵਿਡ ਮੁਕਤ ਪਿੰਡ ਮਿਸ਼ਨ ਤਹਿਤ  ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਰਾਜਿੰਦਰ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਤੇ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਹਾਜ਼ਰ ਸਨ।

Spread the love