ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 71304 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

DC Tarantaran

Sorry, this news is not available in your requested language. Please see here.

1851 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 65
ਤਰਨ ਤਾਰਨ, 31 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1851 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।ਜ਼ਿਲ੍ਹੇ ਵਿੱਚ ਹੁਣ 2003 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ। ਇਸ ਤੋਂ ਇਲਾਵਾ 648 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 71304 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 68252 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 676 ਸੈਂਪਲਾਂ ਵਿੱਚੋਂ ਸਿਰਫ਼ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 674 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਅੱਜ ਕੀਤੇ ਗਏ ਸਾਰੇ 87 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 742 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 65 ਰਹਿ ਗਈ ਹੈ। ਜਿੰਨ੍ਹਾਂ ਵਿੱਚੋਂ 01 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 52 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ 09 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।

Spread the love