ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 31 ਹਜ਼ਾਰ 218 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 913 ਸੈਂਪਲ
ਤਰਨ ਤਾਰਨ, 13 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 131218 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 127912 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 903 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2118 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 1999 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 1308 ਨਮੂੀਨਆਂ ਵਿੱਚ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 1305 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 10 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 913 ਸੈਂਪਲ ਲਏ ਗਏ ਹਨ।
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 14 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 07 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 06 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ ।
Spread the love