ਕੋਵਿਡ-19 ਵੈਕਸੀਨ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਮਹੱਤਵਪੂਰਨ : ਡਾ. ਬਲਵਿੰਦਰ ਕੁਮਾਰ

Sorry, this news is not available in your requested language. Please see here.

ਜ਼ਿਲ੍ਹਾ ਹਸਪਤਾਲ ਵਿਖੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕੇ ਲਾਏ
ਨਵਾਂਸ਼ਹਿਰ, 18 ਅਗਸਤ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਗਈ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਹਸਪਤਾਲ ਵਿਖੇ ਅੱਜ ਖ਼ਾਸ ਤੌਰ ਉੱਤੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕੇ ਲਾਏ ਗਏ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਗਰਭਵਤੀ ਔਰਤਾਂ ਦੇ ਕੋਵਿਡ ਟੀਕਾਕਰਨ ਲਈ ਸੈਸ਼ਨ ਸਾਈਟਾਂ ‘ਤੇ ਅਲੱਗ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ ਤਾਂ ਜੋ ਉਹ ਆਸਾਨੀ ਨਾਲ ਕੋਵਿਡ ਰੋਕੂ ਟੀਕਾ ਲਗਵਾ ਕੇ ਕੋਰੋਨਾ ਵਾਇਰਸ ਬਾਰੇ ਡਰ ਅਤੇ ਚਿੰਤਾ ਤੋਂ ਮੁਕਤੀ ਪ੍ਰਾਪਤ ਕਰਨ ਸਕਣ। ਗਰਭ ਅਵਸਥਾ ਦੀ ਪਛਾਣ ਤੋਂ ਬਾਅਦ ਗਰਭਵਤੀ ਔਰਤਾਂ ਨੂੰ ਕੋਵਿਡ -19 ਟੀਕਾ ਕਿਸੇ ਵੀ ਸਮੇਂ ਲਗਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦਿਆਂ ਗਰਭਵਤੀ ਔਰਤਾਂ ਨੂੰ ਵੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਇਹ ਦੋਵੇਂ ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਮਹੱਤਵਪੂਰਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਹਿਰਾਂ ਮੁਤਾਬਿਕ ਜ਼ਿਆਦਾਤਰ ਗਰਭਵਤੀ ਔਰਤਾਂ ਵਿਚ ਇਹ ਬਿਮਾਰੀ ਬਿਨਾਂ ਲੱਛਣਾਂ ਦੇ ਹੋਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਆਪਣੇ-ਆਪ ਸਿਹਤਯਾਬ ਹੋ ਜਾਂਦੀਆਂ ਹਨ ਪਰ ਫਿਰ ਵੀ ਕੋਵਿਡ-19 ਵੈਕਸੀਨ ਨਾਲ ਗਰਭਵਤੀ ਔਰਤਾਂ ਵਿਚ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣਾ ਜ਼ਰੂਰੀ ਹੈ, ਇਸ ਨਾਲ ਇਹ ਬਿਮਾਰੀ ਗੰਭੀਰ ਰੂਪ ਧਾਰਨ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਈ ਗਰਭਵਤੀ ਔਰਤਾਂ ਕੋਵਿਡ-19 ਸੰਕ੍ਰਮਣ ਤੋਂ ਪ੍ਰਭਾਵਿਤ ਹੋ ਚੁੱਕੀਆਂ ਹਨ ਅਤੇ ਸਿਹਤਮੰਦ ਜੀਵਨਸ਼ੈਲੀ ਤੇ ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਸਹੀ ਇਲਾਜ ਨਾਲ ਪੂਰੀ ਤਰ੍ਹਾਂ ਨਾਲ ਠੀਕ ਹੋ ਗਈਆਂ ਹਨ। ਗਰਭ ਅਵਸਥਾ ਦੀ ਪਛਾਣ ਤੋਂ ਬਾਅਦ ਗਰਭਵਤੀ ਔਰਤਾਂ ਨੂੰ ਕੋਵਿਡ -19 ਟੀਕਾ ਕਿਸੇ ਵੀ ਸਮੇਂ ਲਗਾਇਆ ਜਾ ਸਕਦਾ ਹੈ।

Spread the love