ਬਰਨਾਲਾ, 2 ਅਗਸਤ 2021
ਜ਼ਿਲਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਾਈ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਸ੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਵਿੱਚ ਕੌਮੀ ਲੋਕ ਅਦਾਲਤ ਲਾਈ ਜਾ ਰਹੀ ਹੈ। ਕੌਮੀ ਲੋਕ ਅਦਾਲਤ ਵਿੱਚ ਕੇਸਾ ਦੇ ਜਿਆਦਾ ਤੋਂ ਜਿਆਦਾ ਨਿਪਟਾਰੇ ਕਰਵਾਉਣ ਲਈ ਸ੍ਰੀ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਅਤੇ ਮੀਟਿੰਗ ਦੌਰਾਨ ਸਾਰੇ ਜੁਡੀਸ਼ੀਅਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਮਿਤੀ 11.09.2021 ਨੂੰ ਲਗਾਈ ਜਾ ਰਹੀਂ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਛੇਤੀ ਅਤੇ ਸਸਤਾ ਨਿਆ ਦਿੱਤਾ ਜਾ ਸਕੇ। ਇਸ ਸਬੰਧੀ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੌਲ ਫ੍ਰੀ ਹੈੱਲਪਲਾਈਨ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ।