ਗੁਰਦਾਸਪੁਰ, 8 ਸਤੰਬਰ 2021 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਦਰ ਅਤੇ ਫਾਰਮ ਸਲਾਹਕਾਰ ਸੇਵਾ ਸੈਟਰ, ਗੁਰਦਾਸਪੁਰ ਵਲੋ ਰਸਾਇਣਾਂ ਦੀ ਸੁਚੱਜੀ ਅਤੇ ਸੁਰੱਖਿਅਤ ਵਰਤੋ ਸਬੰਧੀ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਗੁਰਦਾਸਪੁਰ ਜਿਲ੍ਹੇ ਦੇ ਵੱਖੑ-ਵੱਖ ਪਿੰਡਾਂ ਦੇ 200 ਤੋ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਇਸ ਮੌਕੇ ਡਾ. ਸਰਬਜੀਤ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਕਿਸਾਨਾਂ ਨੂੰ ਜੀ ਆਇਆਂ ਆਖਿਆ ਅਤੇ ਨਾਲ ਹੀ ਉਹਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਦਰ ਵਲੋ ਚਲਾਏ ਜਾ ਰਹੇ ਵੱਖੑ-ਵੱਖ ਕਿੱਤਾ ਮੁਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ।
ਇਸ ਪ੍ਰੋਗਰਾਮ ਵਿੱਚ ਡਾ. ਭੁਪਿੰਦਰ ਸਿੰਘ ਢਿੱਲੋ, ਨਿਰਦੇਸ਼ਕ, ਖੇਤਰੀ ਖੋਜ਼ ਕੇਦਰ, ਗੁਰਦਾਸਪੁਰ ਅਤੇ ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਖੇਤੀਬਾੜੀ ਵਿਭਾਗ, ਗੁਰਦਾਸਪੁਰ ਉਚੇਚੇ ਤੌਰ ਤੇ ਸ਼ਾਮਿਲ ਹੋ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ। ਇਹਨਾਂ ਨੇ ਆਪਣੇ ਭਾਸ਼ਣ ਵਿੱਚ ਰਸਾਇਣ ਮੁਕਤ ਬਾਸਮਤੀ ਪੈਦਾ ਕਰਨ ਲਈ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵਲੋ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਅਮਰਜੀਤ ਸਿੰਘ, ਸੀਨੀਅਰ ਪਸਾਰ ਮਾਹਿਰ, ਪੀ.ਏ.ਯੂ. ਲੁਧਿਆਣਾ ਨੇ ਕਿਸਾਨਾਂ ਨੂੰ ਬਾਸਮਤੀ ਦਾ ਨੁਕਸਾਨ ਕਰਨ ਵਾਲੀਆਂ ਬਿਮਾਰੀਆਂ ਦੇ ਲੱਛਣ ਅਤੇ ਰੋਕਥਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਡਾ. ਕੇ.ਐਸ.ਸੂਰੀ, ਸੀਨੀਅਰ ਕੀਟ ਵਿਗਿਆਨੀ, ਪੀ.ਏ.ਯੂ. ਲੁਧਿਆਣਾ ਨੇ ਬਾਸਮਤੀ ਦੇ ਕੀੜਿਆਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਸਾਨੂੰ ਕੀੜਿਆਂ ਨੂੰ ਮਾਰਨ ਲਈ ਬੇਲੋੜੀ ਜ਼ਹਿਰਾਂ ਦੀ ਵਰਤੋ ਤੋ ਗੁਰੇਜ ਕਰਨਾ ਚਾਹੀਦਾ ਹੈ ਅਤੇ ਵਾਤਾਵਰਨ ਪੱਖੀ ਤਕਨੀਕਾਂ ਨੂੰ ਅਪਨਾਉਣ ਨੂੰ ਤਰਜੀਹ ਦਿੱਤੀ। ਚੂਹਿਆਂ ਦੀ ਰੋਕਥਾਮ ਲਈ ਵੱਖਰੇੑ-ਵੱਖਰੇ ਢੰਗਾਂ ਬਾਰੇ ਡਾ. ਬੀ.ਕੇ.ਬੱਬਰ, ਜੀਵ ਵਿਗਿਆਨੀ ਨੇ ਦੱਸਿਆ।
ਇਸ ਪ੍ਰੋਗਰਾਮ ਦੇ ਅੰਤ ਵਿੱਚ ਡਾ. ਸੁਮੇਸ਼ ਚੌਪੜਾ, ਸੀਨੀਅਰ ਪਸਾਰ ਮਾਹਿਰ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨ ਵੀਰਾਂ ਦਾ ਤਹਿ ਦਿਲੋ ਧੰਨਵਾਦ ਕੀਤਾ।
ਕ੍ਰਿਸ਼ੀ ਵਿਗਿਆਨ ਕੇਦਰ, ਗੁਰਦਾਸਪੁਰ ਵਲੋ ਰਸਾਇਣਾਂ ਦੀ ਸੁਚੱਜੀ ਵਰਤੋ ਸਬੰਧੀ ਜਾਗਰੁਕਤਾ ਪ੍ਰੋਗਰਾਮ.