ਗੁਰਦਾਸਪੁਰ, 12 ਅਗਸਤ 2021 ਕੱਲ੍ਹ 13 ਅਗਸਤ ਦਿਨ ਸ਼ੁੱਕਰਵਾਰ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਕੱਲ੍ਹ 13 ਅਗਸਤ ਨੂੰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਠੀਕ ਸਵੇਰੇ 9 ਵਜੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 15 ਅਗਸਤ ਦਿਨ ਐਤਵਾਰ ਨੂੰ ਮਨਾਏ ਜਾ ਰਹੇ 75ਵੇਂ ਆਜ਼ਾਦੀ ਦਿਹਾੜੇ ’ਤੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਉਨਾਂ ਅੱਗੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਕਰਨ।