ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਮਿਤੀ 8 ਸਤੰਬਰ ਤੱਕ ਵਧਾਈ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਮਿਤੀ 8 ਸਤੰਬਰ ਤੱਕ ਵਧਾਈ-ਡਿਪਟੀ ਕਮਿਸ਼ਨਰ 

ਫਿਰੋਜ਼ਪੁਰ, 1 ਸਤੰਬਰ:

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਪੰਜਾਬ ਨੇ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਵੱਲੋਂ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ ਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ 2022 ਤੱਕ ਵਧਾਈ ਗਈ ਹੈ ਕਿਉਂਕਿ ਬਲਾਕ ਪੱਧਰ ਦੇ ਛੇ ਖੇਡਾਂ ਦੇ ਮੁਕਾਬਲੇ ਅੱਜ ਪਹਿਲੀ ਸਤੰਬਰ ਤੋਂ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਸਭ ਤਿਆਰੀ ਮੁਕੰਮਲ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਜਿਲਾ ਖੇਡ ਅਫਸਰ ਦੇ ਦਫ਼ਤਰ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਰਮਨਦੀਪ ਸਿੰਘ (99147-89290) ਨੋਡਲ ਅਫਸਰ ਗਗਨ ਮਾਟਾ(75084-46001) ਅਤੇ ਗੁਰਜੀਤ ਸਿੰਘ (99158-37373) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Spread the love