ਖੇਤੀਬਾੜੀ ਵਿਭਾਗ ਵੱਲੋਂ ਪਿੰਡ ਧਨੌਲਾ, ਪਿੰਡ ਚੀਮਾ ਅਤੇ ਪਿੰਡ ਕੁਰੜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

_Agriculture and Farmers Welfare Department
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਧਨੌਲਾ, ਪਿੰਡ ਚੀਮਾ ਅਤੇ ਪਿੰਡ ਕੁਰੜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

Sorry, this news is not available in your requested language. Please see here.

ਬਰਨਾਲਾ, 21 ਅਗਸਤ 2024
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਬਰਨਾਲਾ ਦੇ ਪਿੰਡ ਧਨੌਲਾ ਵਿਖੇ, ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨਜ਼ਰ, ਮਹਿਲ ਕਲਾਂ ਦੀ ਅਗਵਾਈ ਹੇਠ ਪਿੰਡ ਕੁਰੜ ਵਿਖੇ ਅਤੇ ਏ ਡੀ ਓ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਚੀਮਾ ਬਲਾਕ ਸਹਿਣਾ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਅਪੀਲ ਕੀਤੀ ਗਈ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ  ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ) ਨਾਲ  ਕਣਕ ਦੀ ਬਿਜਾਈ ਲਈ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਗਈ ਮਸ਼ੀਨਰੀ ਨੂੰ ਵੱਧ ਤੋਂ ਵੱਧ ਵਰਤਣ ਲ਼ਈ ਪ੍ਰੇਰਿਆ ਗਿਆ। ਇਸ ਤੋਂ ਇਲਾਵਾ ਮਾਹਿਰਾਂ ਦੀ ਟੀਮ ਵੱਲੋਂ ਕਿਸਾਨਾਂ ਨੂੰ ਮੌਜੂਦਾ ਫਸਲਾਂ ਝੋਨਾ,ਨਰਮਾ ਅਤੇ ਮੱਕੀ ਆਦਿ ਉਪਰ ਆਉਣ ਵਾਲੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੇ ਹਮਲੇ ਦੀ ਪਛਾਣ ਅਤੇ ਰੋਕਥਾਮ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾ ਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁੱਕਤ ਹੋ ਸਕੇਗਾ।
ਇਸ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਉਪਰ ਪਾਬੰਦੀਸ਼ੁਦਾ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਕੈਂਪ ਦੌਰਾਨ ਆਤਮਾ ਸਕੀਮ ਅਤੇ ਪੀ.ਐਮ. ਕਿਸਾਨ ਸਕੀਮ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਮੌਕੇ ਤੇ ਹਾਜਰ ਕਿਸਾਨਾਂ ਦੀ ਈ-ਕੇ.ਵਾਈ.ਸੀ ਵੀ ਕੀਤੀ ਗਈ।। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ.ਅੰਮ੍ਰਿਤਪਾਲ ਸਿੰਘ, ਏ.ਐਸ.ਆਈ ਦਵਿੰਦਰ ਸਿੰਘ ਅਤੇ ਦਿਲਦਾਰ ਸਿੰਘ, ਬੀ.ਟੀ.ਐਮ ਜਸਵੀਰ ਕੌਰ, ਏ.ਟੀ.ਐਮ ਨਿਖਿਲ ਸਿੰਗਲਾ ਅਤੇ ਹਰਜਿੰਦਰ ਸਿੰਘ, ਸ੍ਰੀ ਹਰਪਾਲ ਵਿੱਚ ਖੇਤੀਬਾੜੀ ਉਪ ਨਿਰੀਖਕ, ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ., ਸ੍ਰੀ ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਨਰਿੰਦਰ ਸਿੰਘ, ਸੁਖਵੀਰ ਸਿੰਘ, ਹਰਦੀਪ ਸਿੰਘ, ਆਦਿ ਕਿਸਾਨ ਹਾਜ਼ਰ ਸਨ।