ਖੇਤੀ ਮਾਹਿਰਾਂ ਵੱਲੋਂ ਕੀਤੀਆ ਸਿਫਾਰਸ਼ਾਂ ਅਨੁਸਾਰ ਗੰਨੇ ਦੀ ਕਾਸ਼ਤ ਕਰਨ ਦੀ ਜ਼ਰੂਰਤ :ਡਾ. ਸੁਰਿੰਦਰ ਸਿੰਘ

Sorry, this news is not available in your requested language. Please see here.

ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵੱਲੋਂ ਗੰਨਾ ਕਾਸ਼ਤਕਾਰਾਂ ਦਾ ਆਨਲਾਈਨ ਵੈਬੀਨਾਰ ਦਾ ਆਯੋਜਨ।
ਗੁਰਦਾਸਪੁਰ: 19 ਜੂਨ 2021 ਕਰੋਨਾ ਮਹਾਮਾਰੀ ਦੇ ਚੱਲਦਿਆਂ ਅਤੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੀ ਵਾਈ ਪੀ ਸਿੰਘ ਵਾਈਸ ਪ੍ਰੈਜੀਡੈਂਟ ਚੱਡਾ ਸ਼ੂਗਰ ਅਤੇ ਇੰਡਸਟਰੀ ਪ੍ਰਾਈਵੇਟ ਲਿਮਟਿਡ ਕੀੜੀ ਅਫਗਾਨਾ ਦੇ ਸਹਿਯੋਗ ਨਾਲ ਮਿੱਲ ਦੇ ਅਧਿਕਾਰ ਖੇਤਰ ਦੇ ਗੰਨਾ ਕਾਸਤਕਾਰਾਂ ਨਾਲ ਨਵੀਨਤਮ ਤਕਨੀਕਾਂ ਗੰਨਾ ਕਾਸ਼ਤਕਾਰਾਂ ਨਾਲ ਸਾਂਝਿਆਂ ਕਰਨ ਦੇ ਉਦੇਸ਼ ਨਾਲ ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵੱਲੋਂ ਗੁਗਲ ਮੀਟ ਰਾਹੀ ਆਨਲਾਈਨ ਵੈਬੀਨਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ.ਸੁਰਿੰਦਰ ਸਿੰਘ ਪ੍ਰੋਜੈਕਟ ਅਫਸਰ (ਗੰਨਾ) ਜਲੰਧਰ ਨੇ ਕੀਤੀ। ਇਸ ਵੈਬੀਨਾਰ ਦੌਰਾਨ ਗੰਨਾ ਮਾਹਿਰ ਪੀ ਏ ਯੂ ਲੁਧਿਆਣਾ ਡਾ.ਜਗਤਾਰ ਸਿੰਘ ਸੰਘੇੜਾ,ਡਾ. ਹਰਪਾਲ ਸਿੰਘ ਰੰਧਾਵਾ ਨੇ ਨੇ ਗਰਮੀ ਰੁੱਤੇ ਗੰਨਾ ਕਾਸਤਕਾਰਾਂ ਨੂੰ ਗੰਨੇ ਦੀ ਫਸਲ ਨਾਲ ਸੰਬੰਧਤ ਸੰਭਾਵਤ ਕੀੜਿਆਂ ਅਤੇ ਬਿਮਾਰੀਆਂ ਅਤੇ ਰੋਕਥਾਮ ਅਤੇ ਹੋਰ ਕਾਸਤਕਾਰੀ ਤਕਨੀਕਾਂ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਦੇ ਸੁਆਲਾ ਦੇ ਜੁਆਬ ਦਿੱਤੇ ।ਵੈਬੀਨਾਰ ਦਾ ਸੰਚਾਲਨ ਡਾ. ਅਮਰੀਕ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ ਗੁਰਦਾਸਪੁਰ ਨੇ ਕੀਤਾ। ਅਗਾਂਹਵਧੂ ਗੰਨਾ ਕਾਸ਼ਤਕਾਰ ਹਰਿੰਦਰ ਸਿੰਘ,ਕੁਲਦੀਪ ਸਿੰਘ ਅਤੇ ਬਖਸ਼ੀਸ਼ ਸਿੰਘ ਭਿੰਡਰ ਨੇ ਗੰਨਾ ਕਾਸ਼ਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।ਵੈਬੀਨਾਰ ਦੌਰਾਨ ਡਾ. ਬਲਬੀਰ ਚੰਦ ਸਹਾਇਕ ਗੰਨਾ ਵਿਕਾਸ ਅਫਸਰ,ਡਾ.ਪਰਮਿੰਦਰ ਕੁਮਾਰ,ਡਾ.ਕਾਰਤਿਕਾ ਚਾਵਲਾ ਖੇਤੀਬਾੜੀ ਵਿਕਾਸ ਅਫਸਰ(ਗੰਨਾ), ਸਤਿੰਦਰ ਸਿੰਘ ਨਵੀਨ ਕੁਮਾਰ,ਰਾਜ ਕਮਲ,ਮਿੱਲ ਦੇ ਸਮੂਹ ਫੀਲਡ ਸਟਾਫ ਸਮੇਤ 100 ਤੋਂ ਵੱਧ ਗੰਨਾ ਕਾਸ਼ਤਕਾਰਾਂ ਅਤੇ ਤਕਨੀਕੀ ਸਟਾਫ ਹਾਜ਼ਰ ਸਨ।
ਗੰਨਾ ਕਾਸਤਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਗੰਨੇ ਦੀ ਫਸਲ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਿੱਚ ਵਾਧਾ ਕਾਰਨ ਲਈ ਜ਼ਰੂਰੀ ਹੈ ਕਿ ਖੇਤੀ ਮਾਹਿਰਾਂ ਵੱਲੋਂ ਕੀਤੀਆ ਸਿਫਾਰਸ਼ਾਂ ਅਨੁਸਾਰ ਗੰਨੇ ਦੀ ਕਾਸਤ ਕਰਨ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਬਹੁਤ ਜ਼ਰੂਰੀ ਹੈ ਕਿ ਗੰਨੇ ਦੀ ਖੇਤੀ ਨਾਲ ਸੰਬੰਧਤ ਖੇਤੀ ਲਾਗਤ ਖਰਚੇ ਘਟਾ ਕੇ ਪ੍ਰਤੀ ਹੈਕਟੇਅਰ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਵੱਖ ਵੱਖ ਸਰੋਤਾਂ ਦੀ ਵਰਤੋਂ ਕਰਦਿਆਂ ਗੰਨੇ ਦੇ ਬੀਜ ਦੀ ਬਦਲਣ ਦਰ ਵਿੱਚ ਵਾਧਾ ਕਰਨ ਲਈ ਪੜਾਅਵਾਰ ਅਗਲੇ 3 ਸਾਲਾ ਦੌਰਾਨ ਸੀ ਉ 0238 ਹੇਠਾਂ ਰਕਬਾ ਘਟਾਇਆ ਜਾਵੇਗਾ।ਉਨਾਂ ਕਿਹਾ ਕਿ ਗੰਨੇ ਦੇ ਮੁੱਲ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਕੋਈ ਫੈਸਲਾ ਲੈ ਲਿਆ ਜਾਵੇਗਾ। ਉਨਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਆਮਦਨ ਵਧਾਉਣ ਲਈ ਅੰਤਰ ਫਸਲਾਂ ਦੀ ਕਾਸਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਗੰਨਾ ਕਮਿਸ਼ਨਰ ਪੰਜਾਬ ਵੱਲੋਂ ਗੰਨੇ ਦੀ ਬਹੁਤਾਤ ਵਾਲੇ ਪਿੰਡਾਂ ਨੂੰ ਨਿਰੰਤਰ ਬਿਜਲੀ ਸਪਲਾਈ ਕਰਨ ਚੇਅਰਮੈਨ ਪੀ ਐਸ ਪੀ ਸੀ ਐਲ ਨੂੰ ਗਰਮੀ ਦੀ ਰੁੱਤੇ ਪਾਣੀ ਲਗਾਉਣ ਲਈ ਵਧੇਰੇ ਬਿਜਲੀ ਦੀ ਸਪਲਾਈ ਦੇਣ ਲਈ ਲਿਖਿਆ ਗਿਆ ਹੈ। ਉਨਾਂ ਕਿਹਾ ਕਿ ਗੰਨਾ ਕਾਸਤਕਾਰਾਂ ਨੂੰ ਗੰਨਾ ਕਾਸ਼ਤ ਨਾਲ ਸੰਬੰਧਤ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਉਣ ਲਈ ਸਮੈਮ ਸਕੀਮ ਤਹਿਤ ਪ੍ਰਬੰਧ ਕਰਨ ਲਈ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
ਡਾ. ਜਗਤਾਰ ਸਿੰਘ ਸੰਘੇੜਾ ਨੇ ਗਰਮੀ ਰੁੱਤ ਵਿੱਚ ਗੰਨੇ ਦੀ ਫਸਲ ਨੂੰ ਆਉਣ ਵਾਲੀਆ ਸੰਭਾਵਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਈ ਜੂਨ ਦਾ ਮਹੀਨਾ ਗੰਨੇ ਦੀ ਫਸਲ ਲਈ ਬਹੁਤ ਹੀ ਮਹੱਤਵ ਪੂਰਨ ਹੁੰਦਾ ਹੈ ਅਤੇ ਇਸ ਸਮੇਂ ਗੰਨੇ ਦੀ ਫਸਲ ਦੀ ਸਾਂਭ ਸੰਭਾਲ ਲਈ ਜ਼ਰੂਰੀ ਹੈ ਕਿ ਕੀੜਿਆ ਦੀ ਰਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਵੇ।ਉਨਾਂ ਕਿਹਾ ਕਿ ਗੰਨੇ ਦੀ ਫਸਲ ਵਿੱਚ ਕਿਸੇ ਦੁਕਾਨਦਾਰ ਦੇ ਕਹੇ ਗੈਰਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਉਨਾਂ ਕਿਹਾ ਕਿ ਜਦੋਂ ਵੀ ਕੋਈ ਸਮੱਸਿਆ ਆਉਂਦੀ ਹੈ ਕਿ ਤਾਂ ਖੇਤੀ ਮਹਿਰਾਂ ਨਾਲ ਸੰਪਰਕ ਕਰਕੇ ਹੀ ਸਮੱਸਿਆ ਦਾ ਹੱਲ ਕੀਤਾ ਜਾਵੇ।ਡਾ. ਹਰਪਾਲ ਸਿੰਘ ਰੰਧਾਵਾ ਨੇ ਗੰਨੇ ਦੀ ਫਸਲ ਵਿੱਚ ਕੀੜਿਆਂ ਦੀ ਰੋਕਥਾਮ ਲਈ ਸਰਬਪੱਖੀ ਕੀਟ ਪ੍ਰਬੰਧ ਤਕਨੀਕ ਅਪਨਾਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਘੱਟ ਲਾਗਤ ਲਗਾ ਕੇ, ਕੀਟਾਨਾਸ਼ਕਾਂ ਦੀ ਵਰਤੋਂ ਕੀਤਿਆਂ ਬਗੈਰ ,ਕੀੜਿਆਂ ਦੀ ਰੋਖਥਾਮ ਕੀਤੀ ਜਾ ਸਕਦੀ ਹੈ।ਡਾ.ਅਮਰੀਕ ਸਿੰਘ ਨੇ ਵੈਬੀਨਾਰ ਦਾ ਸੰਚਾਲਣ ਕਰਦਿਆਂ ਕਿਹਾ ਕਿ ਜੂਨ ਦੇ ਅਖੀਰ ਤੱਕ ਗੰਨੇ ਦੀ ਫਸਲ ਨੂੰ ਯੂਰੀਆ ਖਾਦ ਪਾਉਣ ਦਾ ਕੰਮ ਮੁਕੰਮਲ ਕਰ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਫ਼ਸਲ ਨੂੰ ਡਿੱਗਣ ਤੋਂ ਬਚਾਉਣ ਲਈ ਲਾਈਨਾਂ ਦੇ ਨਾਲ ਨਾਲ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਮਿੱਟੀ ਚੜ੍ਹਾਉਣ ਦਾ ਕੰਮ ਮੁਕੰਮਲ ਕਰ ਲੇਣਾ ਚਾਹੀਦਾ ਹੈ ਅਤੇ ਸਮੇਂ ਸਿਰ ਬਨ੍ਹਾਈ ਕਰ ਦੇਣੀ ਚਾਹੀਦੀ ਹੈ।ਅਗਾਂਹਵਧੂ ਗੰਨਾ ਕਾਸ਼ਤਕਾਰ ਹਰਿੰਦਰ ਸਿੰਘ,ਕੁਲਦੀਪ ਸਿੰਘ ਅਤੇ ਬਖਸ਼ੀਸ਼ ਸਿੰਘ ਭਿੰਡਰ ਨੇ ਗੰਨਾ ਕਾਸ਼ਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੰਨੇ ਦੀ ਕਾਸ਼ਤ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ।ਉਨਾਂ ਗੰਨਾ ਸ਼ਾਖਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਲਗਾਏ ਜਾ ਆਨਲਾਈਨ ਵੈਬੀਨਾਰਾਂ ਲਈ ਸ਼ਲਾਘਾ ਕੀਤੀ।

Spread the love