ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ ਮਾਫੀ ਦੀ ਸਕੀਮ ਦੀ ਸ਼ੁਰੂਆਤ

Sorry, this news is not available in your requested language. Please see here.

ਮੁੱਖ ਮੰਤਰੀ ਨੇ ਰੋਪੜ ਤੋਂ ਕੀਤੀ ਸਕੀਮ ਲਾਂਚ
ਜਿ਼ਲ੍ਹਾ ਪੱਧਰੀ ਸਮਾਗਮ ਵਿਚ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ
ਬਰਨਾਲਾ, 20 ਅਸਗਤ 2021
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ ਕਰਜਾਂ ਰਾਹਤ ਸਕੀਮ ਦੀ ਸ਼ੁਰੂਆਤ ਰੋਪੜ ਤੋਂ ਕੀਤੀ ਗਈ। ਇਸ ਸਕੀਮ ਤਹਿਤ 2.85 ਲੱਖ ਲੋਕਾਂ ਦਾ 520 ਕਰੋੜ ਰੁਪਏ ਦਾ ਕਰਜ ਮਾਫ਼ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਸਮਾਗਮ ਦੌਰਾਨ ਦੱਸਿਆ ਕਿ ਇਸ ਤੋਂ ਪਹਿਲਾਂ ਰਾਜ ਸਰਕਾਰ 5.85 ਲੱਖ ਕਿਸਾਨਾਂ ਦਾ 4700 ਕਰੋੜ ਦਾ ਕਰਜਾ ਵੀ ਮਾਫ਼ ਕਰ ਚੁੱਕੀ ਹੈ।
ਇਸ ਸਬੰਧ ਵਿਚ ਜਿ਼ਲ੍ਹਾ ਪੱਧਰ ਦਾ ਵਰਚੂਅਲ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਇਆ। ਜਿਸ ਵਿੱਚ, ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਸ. ਫੂਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਤੋਂ ਬਾਅਦ ਹੁਣ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੇ ਕਰਜ ਮਾਫ਼ ਕਰਕੇ ਸਰਕਾਰ ਨੇ ਉਨ੍ਹਾਂ ਨੂੰ ਰਾਹਤ ਪਹੁੰਚਾਈ ਹੈ।
ਇਸ ਵਰਚੂਅਲ ਪ੍ਰੋਗਰਾਮ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਤਪਾ ਸ਼੍ਰੀ ਹਰਜੀਤ ਸਿੰਘ, ਏ.ਡੀ.ਓ. ਖੇਤੀਬਾੜੀ ਵਿਭਾਗ ਸ਼੍ਰੀ ਗੁਰਚਰਨ ਸਿੰਘ, ਸਕੱਤਰ ਦੀ ਠੀਕਰੀਵਾਲਾ ਖੇਤੀਬਾੜੀ ਸਹਿਕਾਰੀ ਸੁਸਾਇਟੀ ਸ਼੍ਰੀ ਸੰਦੀਪ ਸਿੰਘ ਆਦਿ ਹਾਜ਼ਰ ਸਨ।

Spread the love