ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ
ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਵਿਖੇ ਫੁਲ ਡਰੈਸ ਰਿਹਰਸਲ ਹੋਈ
ਗੁਰਦਾਸਪੁਰ, 13 ਅਗਸਤ 2021 15 ਅਗਸਤ ਨੂੰ ਮਨਾਏ ਜਾ ਰਹੇ 75ਵੇਂ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ.ਡਾ. ਨਾਨਕ ਸਿੰਘ ਵੀ ਮੌਜੂਦ ਸਨ।
ਪਰੇਡ ਕਮਾਂਡਰ ਦੀ ਅਗਵਾਈ ਡੀ.ਐਸ.ਪੀ ਸਮੀਰ ਸਿੰਘ ਨੇ ਕੀਤੀ, ਜਿਸ ਵਿੱਚ ਪੰਜਾਬ ਪੁਲਿਸ, ਜ਼ੇਲ੍ਹ ਵਿਭਾਗ ਦੀ ਪੁਲਿਸ ਟੁਕੜੀ, ਹੋਮ ਗਾਰਡਜ਼, ਜੀ.ਓ.ਜੀ, ਐਨ.ਸੀ.ਸੀ ਦੇ ਵਿਦਿਆਰਥੀ ਅਤੇ ਬੈਂਡ ਦੀ ਟੁਕੜੀ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।
ਰਹਰਸਲ ਉਪਰੰਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 15 ਅਗਸਤ ਨੂੰ ਗੁਰਦਾਸਪੁਰ ਵਿਖੇ ਜ਼ਿਲਾ ਪੱਧਰ ’ਤੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ’ਤੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ ਅਤੇ ਉਹ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਦਿਨ ਜਿਥੇ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਤੇ ਖਿਡਾਰੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਸ਼ਹੀਦ ਗੈਲਰੀ ਵੀ ਸਥਾਪਤ ਕੀਤੀ ਗਈ ਹੈ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਸਮਾਗਮ ਮਨਾਇਆ ਜਾ ਰਿਹਾ ਹੈ ਅਤੇ ਸਾਵਧਾਨੀਆਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।
ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਖੇਡ ਸਟੇਡੀਅਮ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਗਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੇ ਮਹੱਤਵਪੂਰਨ ਦਿਹਾੜੇ ’ਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨਾਂ ਕਿਹਾ ਕਿ ਇਸ ਮਹਾਨ ਦਿਵਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨੇਪਰੇ ਚਾੜ੍ਹਿਆ ਜਾਵੇ।
ਇਸ ਮੌਕੇ ਸਰਵ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੇਜਰ ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵਲਪਮੈਂਟ), ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ ਗੁਰਦਾਸਪੁਰ, ਮੈਡਮ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), ਬਿ੍ਰਗੇਡੀਅਰ ਜੀ.ਐਸ ਕਾਹਲੋਂ ਜ਼ਿਲਾ ਮੁਖੀ ਜੀ.ਓ.ਜੀ, ਹਰਵਿੰਦਰ ਸਿੰਘ ਐਸ.ਪੀ (ਡੀ), ਨਵਜੋਤ ਸਿੰਘ ਐਸ.ਪੀ (ਹੈੱਡਕੁਆਟਰ), ਅਰਵਿੰਦ ਸਲਵਾਨ ਤਹਿਸਲੀਦਾਰ, ਤਰਸੇਮ ਲਾਲ ਨਾਇਬ ਤਹਿਸਲੀਦਾਰ, ਹਰਦੀਪ ਸਿੰਘ ਸੰਧਾਵਾਲੀਆਂ ਜਿਲਾ ਸਿੱਖਿਆ ਅਫਸਰ, ਰਜਿੰਦਰ ਸਿੰਘ ਜਿਲਾ ਸਮਾਜਿਕ ਸੁਰੱਖਿਆ ਅਫਸਰ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਇਕਬਾਲ ਸਮਰਾ ਡਿਪਟੀ ਡੀਈਓ (ਖੇਡਾਂ), ਰਾਜੀਵ ਕੁਮਾਰ ਸੈਕਰਟਰੀ ਜਿਲਾ ਰੈੱਡ ਕਰਾਸ ਸਸੁਾਇਟੀ ਵੀ ਮੋਜੂਦ ਸਨ।
ਕੈਪਸ਼ਨ–ਸਥਾਨਕ ਸਰਕਾਰੀ ਕਾਲਜ ਵਿਖੇ ਜਿਲਾ ਪੱਧਰੀ ਆਜ਼ਾਦੀ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ ਦੀਆਂ ਝਲਕੀਆਂ।