ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ (ਤਰਨ ਤਾਰਨ) ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਲੋਕ ਕੰਠ ਮੁਕਾਬਲਾ

Sorry, this news is not available in your requested language. Please see here.

ਤਰਨ ਤਾਰਨ, 07 ਜੂਨ 2021
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ (ਤਰਨ ਤਾਰਨ) ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਆਈਆਂ ਹਦਾਇਤਾਂ ਮੁਤਾਬਕ ਵਿਦਿਆਰਥੀਆਂ ਨੂੰ “ਹਿੰਦ ਦੀ ਚਾਦਰ” ਗੁਰੂ ਤੇਗ ਬਹਾਦਰ ਜੀ ਦੀ ਦਾਰਸ਼ਿਨਕਤਾ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਅੱਜ ਸਲੋਕ ਕੰਠ ਮੁਕਾਬਲਾ’ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿਚ ਰਾਜਬੀਰ ਕੌਰ (ਬੀ. ਐੱਸ. ਸੀ. ਨਾੱਨ ਮੈਡੀਕਲ) ਪਹਿਲਾ ਸਥਾਨ, ਕਿਰਨਦੀਪ ਕੌਰ (ਬੀ. ਏ. ਦੂਜਾ ਸਮੈਸਟਰ) ਦੂਸਰਾ ਸਥਾਨ, ਰਮਨਦੀਪ ਕੌਰ ( ਬੀ. ਐੱਸ. ਸੀ. ਇਕਨਾਮਿਕਸ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਹ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਇਸ ਪ੍ਰੋਗਰਾਮ ਨੂੰ ਕਰਵਾਉਣ ਵਿੱਚ ਪੰਜਾਬੀ ਵਿਭਾਗ ਦੇ ਪ੍ਰੋ. ਬੇਅੰਤ ਸਿੰਘ, ਪ੍ਰੋ. ਗੁਰਸਿਮਰਨ ਸਿੰਘ, ਪ੍ਰੋ. ਜਸਕਰਨ ਸਿੰਘ ਅਤੇ ਪ੍ਰੋ. ਅਮਨਦੀਪ ਕੌਰ ਨੇ ਪੂਰੀ ਤਨਦੇਹੀ ਨਾਲ ਕਾਰਜ ਕੀਤਾ। ਇਸ ਮੌਕੇ ਕਾਲਜ ਦੇ ਅਤੇ ਡਾ. ਗੁਰਿੰਦਰਜੀਤ ਕੌਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਡਮੁੱਲਾ ਯੋਗਦਾਨ ਪਾਇਆ।

Spread the love