ਅੰਮ੍ਰਿਤਸਰ 31 ਮਈ 2021
ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ੍ਰੀ ਪਰਮਿੰਦਰ ਸਿੰਘ ਭੰਡਾਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅੰਮ੍ਰਿਤਸਰ ਸ਼ਹਿਰ ਵਿੱਚ ਘੱਲੂਘਾਰਾ ਹਫ਼ਤਾ ਚੱਲ ਰਿਹਾ ਹੈ ਇਸ ਨੂੰ ਮੱਦੇਨਜ਼ਰ ਰਖਦਿਆਂ ਹੋਇਆ ਸ਼ਹਿਰ ਵਿਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਜਿਨ੍ਹਾਂ ਵਿੱਚ ਟਕੂਏ, ਛੁਰੇ, ਬਰਛੇ, ਕਿਰਪਾਨਾਂ ਆਦਿ ਜਾ ਲਾਇਸੰਸੀ ਹਥਿਆਰ ਨੂੰ ਲੈ ਕੇ ਚੱਲਣ ਦੀ ਮੁਕੰਮਲ ਪਾਬੰਦੀ ਲਗਾਉਂਦਾ ਹਾਂ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 10 ਜੂਨ 2021 ਤੱਕ ਲਾਗੂ ਰਹੇਗਾ।