ਨਵਾਂਸ਼ਹਿਰ, 8 ਜੁਲਾਈ 2021
ਜ਼ਿਲਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਚਰਵਾਹਿਆਂ ਵੱਲੋਂ ਪਸ਼ੂਆਂ ਨੰੂ ਸੜਕਾਂ ਕਿਨਾਰੇ ਚਰਾਉਣ ’ਤੇ ਰੋਕ ਲਗਾ ਦਿੱਤੀ ਹੈ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਚਰਵਾਹੇ ਵੱਡੀ ਗਿਣਤੀ ’ਚ ਗਾਵਾਂ, ਮੱਝਾਂ ਤੇ ਹੋਰ ਪਸ਼ੂ ਆਦਿ ਲੈ ਕੇ ਜ਼ਿਲੇ ’ਚ ਪੈਂਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ’ਚ ਘੁੰਮਦੇ ਫਿਰਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੰੂ ਨੁਕਸਾਨ ਪਹੁੰਚਾਉਂਦੇ ਹਨ। ਇਨਾਂ ਬੂਟਿਆਂ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਜ਼ਿਲੇ ਦੇ ਹਰੇਕ ਪਿੰਡ ’ਚ ਸਰਕਾਰ ਦੇ ਹਰਿਆਵਲ ਮਿਸ਼ਨ ਤਹਿਤ ਲਗਾਏ ਗਏ 550 ਬੂਟੇ ਵੀ ਸ਼ਾਮਿਲ ਹਨ। ਇਸ ਲਈ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਲਗਾਏ ਬੂਟਿਆਂ ਨੰੂ ਮੁੱਖ ਰੱਖਦੇ ਹੋਏ ਇਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ। ਇਹ ਹੁਕਮ 5 ਸਤੰਬਰ 2021 ਤੱਕ ਲਾਗੂ ਰਹਿਣਗੇ।