ਫਾਜ਼ਿਲਕਾ 14 ਅਗਸਤ 2021
ਜ਼ਿਲਾ ਮੈਜ਼ਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਿੰਥੈਟਿਕ ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ, ਖਰੀਦ ਕਰਨ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜਿਸਟ੍ਰੇਟ ਵੱਲੋਂ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਚਾਇਨਾ ਡੋਰ ਵਰਤੋਂ ਕਰਨ, ਸਟੋਰ ਕਰਨ ਅਤੇ ਵੇਚਣ ਤੇ ਮਨਾਹੀ ਦੇ ਹੁਕਮਾਂ ਜਾਰੀ ਕੀਤੇ ਹਨ।
ਉਨਾਂ ਕਿਹਾ ਕਿ ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ ਉਂਗਲਾਂ ਕੱਟ ਜਾਂਦੀਆਂ ਹਨ। ਇਸ ਲਈ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਇਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਕਿੳਂ ਕਿ ਇਹ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਉਨਾਂ ਕਿਹਾ ਕਿ ਇਹ ਹੁਕਮ 31 ਜਨਵਰੀ 2022 ਤੱਕ ਲਾਗੂ ਰਹਿਣਗੇ।