ਪਟਿਆਲਾ, 12 ਅਗਸਤ 2021
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਕਮ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਅਜੇ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਰਾਜਿੰਦਰ ਅਗਰਵਾਲ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਿਸ ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਗਲੋਬਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਪਟਿਆਲਾ ਸੈਸ਼ਨਜ਼ ਡਿਵੀਜ਼ਨ ਦੇ ਸਾਰੇ ਅਫ਼ਸਰ ਸਾਹਿਬਾਨ ਨੂੰ ਅਲੱਗ ਅਲੱਗ ਫਲ਼ਾਂ ਵਾਲੇ ਅਤੇ ਦਵਾਈ ਆਦਿ ਬਣਾਉਣ ਦੇ ਕੰਮ ਆਉਣ ਵਾਲੇ ਪੌਦੇ ਦਿੱਤੇ ਗਏ।
ਇਸ ਮੌਕੇ ਤੇ ਕਰਨਲ ਬਿਸ਼ਨ ਦਾਸ, ਪ੍ਰਧਾਨ ਗਲੋਬਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵੱਲੋਂ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਾਤਾਵਰਣ ਨੂੰ ਗਲੋਬਲ ਵਾਰਮਿੰਗ ਤੋਂ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ।