ਰੂਪਨਗਰ, 30 ਜਨਵਰੀ 2024
ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਕਰਕੇ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਆਪਣੀ ਜ਼ਿੰਦਗੀ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ।
ਉਨਾਂ ਕਿਹਾ ਕਿ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।
ਇਸ ਮੌਕੇ ਸਾਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਸਮੂਹ ਵਿਭਾਗਾਂ ਤੋਂ ਵੱਖ-ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।