ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਧੀਨ ਸੈਨਿਕ ਇਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਐੱਸ.ਏ.ਐੱਸ. ਨਗਰ ਵਿਖੇ ਵਿੱਦਿਅਕ ਵਰ੍ਹੇ 2024-25 ਲਈ ਦਾਖਲੇ ਸ਼ੁਰੂ

Sorry, this news is not available in your requested language. Please see here.

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਸਤੰਬਰ, 2024

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧੀਨ ਨਾ-ਮਾਤਰ ਫ਼ੀਸ ਨਾਲ ਚੱਲ ਰਹੀ ਵਿਦਿਅਕ ਸੰਸਥਾ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਐੱਸ.ਏ.ਐੱਸ. ਨਗਰ ਮੋਹਾਲੀ ਵਿਖੇ ਵਿੱਦਿਅਕ ਵਰ੍ਹੇ 2024-25 ਲਈ ਦਾਖਲੇ ਸ਼ੁਰੂ ਹੋ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਾਲਜ ਡਾਇਰੈਕਟਰ ਲੈਫ਼.ਕਰਨਲ (ਰਿਟਾ.) ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਸੈਨਿਕ ਇਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਐੱਸ.ਏ.ਐੱਸ. ਨਗਰ ਮੋਹਾਲੀ, ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਹੈ, ਜਿੱਥੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਟੈਕਨੀਕਲ ਕੋਰਸ ਕਰਵਾਏ ਜਾਂਦੇ ਹਨ, ਜਿਸ ਵਿੱਚ ਸਾਬਕਾ ਸੈਨਿਕਾ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਗਰੀਬ ਵਰਗ ਦੇ ਬੱਚਿਆਂ ਨੂੰ ਟੈਕਨੀਕਲ ਸਿੱਖਿਆ ਦਾ ਕੋਰਸ ਪੀ.ਜੀ.ਡੀ.ਸੀ.ਏ. (ਇੱਕ ਸਾਲ) ਜੋ ਕਿ ਗ੍ਰੈਜੂਏਸ਼ਨ ਤੋਂ ਬਾਅਦ ਅਤੇ ਇਸ ਤੋਂ ਇਲਾਵਾ ਬੇਸਿਕ ਕੋਰਸ (ਤਿੰਨ ਮਹੀਨੇ) ਦੇ ਕਰਵਾਏ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਦੀ ਫੀਸ ਨਾ-ਮਾਤਰ ਹੈ। ਉਸ ਦੇ ਨਾਲ ਹੀ ਪੰਜਾਬੀ ਸ਼ਾਰਟਹੈਂਡ ਸਟੈਨੋ ਦੇ ਦਾਖਲੇ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ। ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਮਿਤੀ 15 ਸਤੰਬਰ 2024 ਤੋਂ ਪਹਿਲਾਂ ਦਾਖਲਾ ਫਾਰਮ ਪ੍ਰਾਪਤ ਕਰ ਸਕਦੇ ਹਨ। ਦਾਖਲਾ ਮੈਰਿਟ ਦੇ ਆਧਾਰ ’ਤੇ ਕੀਤਾ ਜਾਵੇਗਾ। ਪ੍ਰਿਸੀਪਲ ਡਾ. ਕਵਿਤਾ ਠਾਕੁਰ ਨੇ ਦੱਸਿਆ ਕਿ ਪੰਜਾਬੀ ਸ਼ਾਰਟਹੈਂਡ ਦਾ ਕੋਰਸ ਭਾਸ਼ਾ ਵਿਭਾਗ ਪਟਿਆਲਾ ਦੇ ਸਿਲੇਬਸ ਅਨੁਸਾਰ ਹੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਦਮਿਕ ਵਿਕਾਸ ਤੋਂ ਇਲਾਵਾ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਗੈਸਟ ਲੈਕਚਰਾਰ, ਐਜੂਕੇਸ਼ਨਲ ਸੈਮੀਨਾਰ, ਪੰਜਾਬੀ-ਇੰਗਲਿਸ਼ ਟਾਈਪਿੰਗ ਇੰਟਰਵਿਊ ਫੇਸਿੰਗ ਅਤੇ ਸਖਸ਼ੀਅਤ ਵਿਕਾਸ ਟੈਕਨਿਕਸ ਦੀ ਤਿਆਰੀ ਪ੍ਰਦਾਨ ਕਰਵਾਈ ਜਾਂਦੀ ਹੈ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਚੰਗਾ ਰੋਜ਼ਗਾਰ ਮਿਲ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀਆਂ ਕਾਲਜ ਵਿਖੇ ਦਾਖਲਾ ਲੈ ਸਕਦੇ ਹਨ। ਦਾਖਲਾ ਲੈਣ ਲਈ 9888014516, 8194887166, 01722990407 ਇਨ੍ਹਾਂ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।