ਜਿਲਾ ਮੈਜਿਸਟਰੇਟ ਵੱਲੋਂ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲੀ ਵਰਤੋਂ ਉੱਤੇ ਪਾਬੰਦੀ

Ghansham Thori (1)
Mr. Ghansham Thori

Sorry, this news is not available in your requested language. Please see here.

ਅੰਮ੍ਰਿਤਸਰ,2 ਸਤੰਬਰ 2024

ਪ੍ਰੇਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ , ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗ੍ਰਾਮ ਅਤੇ 300 ਮਿਲੀਗ੍ਰਾਮ ਵਾਲੇ ਪ੍ਰੇਗਾਬਾਲਿਨ ਦੇ ਫਾਰਮੂਲੇ ਦੀ ਜਨਤਕ ਤੌਰ ਤੇ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਇਸ ਫਾਰਮੂਲੇ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੀਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ 75 ਮਿਲੀਗ੍ਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫਾਰਮੂਲੇ ਦੇ 75 ਮਿਲੀਗ੍ਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿਕਰੀ ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲੀਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗ੍ਰਾਮ ਤੱਕ ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣਗੇ।

ਸਾਰੇ ਵਿਕਰੇਤਾ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ।

Spread the love