ਜਿ਼ਲ੍ਹਾ ਰੈਡ ਕ੍ਰਾਸ ਸੁਸਾਇਟੀ ਵੱਲੋਂ 131 ਲਾਭਪਾਤਰੀਆਂ ਨੂੰ ਟਰਾਈਸਾਇਕਲਾਂ, ਵ੍ਹੀਲ ਚੇਅਰ ਤੇ ਸਿਲਾਈ ਮਸ਼ੀਨਾਂ ਦੀ ਵੰਡ

????????????????????????????????????

Sorry, this news is not available in your requested language. Please see here.

ਜਲਾਲਾਬਾਦ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕੀਤੀ ਵੰਡ
ਰੈਡ ਕ੍ਰਾਸ ਸੁਸਾਇਟੀ ਲੋੜਵੰਦ ਲੋਕਾਂ ਦੀ ਮਦਦ ਲਈ ਸਰਗਰਮ-ਡਿਪਟੀ ਕਮਿਸ਼ਨਰ
ਫਾਜਿ਼ਲਕਾ, 20 ਅਸਗਤ 2021
ਜਿ਼ਲ੍ਹਾ ਰੈਡ ਕ੍ਰਾਸ ਸੁਸਾਇਟੀ ਫਾਜਿ਼ਲਕਾ ਵੱਲੋਂ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਲੋੜਵੰਦ ਲੋਕਾਂ ਨੂੰ ਟਰਾਈਸਾਇਕਲਾਂ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।
ਇਹ ਵੰਡ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਅਤੇ ਜਲਾਲਾਬਾਦ ਦੇ ਵਿਧਾਇਕ ਸ: ਰਮਿੰਦਰ ਸਿੰਘ ਆਵਲਾ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 48 ਲੋਕਾਂ ਨੂੰ ਟਰਾਈਸਾਇਕਲਾਂ, 13 ਲੋਕਾਂ ਨੂੰ ਵ੍ਹੀਲ ਚੇਅਰ ਅਤੇ 70 ਲੋਕਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ ਹੈ।

ਇਸ ਮੌਕੇ ਸ: ਅਰਵਿੰਦ ਪਾਲ ਸੰਧੂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹਾ ਰੈਡ ਕ੍ਰਾਸ ਸੁਸਾਇਟੀ ਦੇ ਕੰਮਕਾਜ ਦੀ ਬਿਹਤਰ ਤਰੀਕੇ ਨਾਲ ਪ੍ਰਬੰਧਨ ਕਰਕੇ ਪਿੱਛਲੇ ਸਾਲ ਦੌਰਾਨ ਸੁਸਾਇਟੀ ਦੇ ਖਰਚੇ ਘੱਟ ਕੀਤੇ ਗਏ ਹਨ ਅਤੇ ਆਮਦਨ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਰੈਡ ਕ੍ਰਾਸ ਸੁਸਾਇਟੀ ਵੱਲੋਂ ਲੋਕ ਭਲਾਈ ਦੇ ਕਾਰਜ ਜਾਰੀ ਹਨ ਅਤੇ ਫਾਜਿ਼ਲਕਾ ਵਿਖੇ ਸਾਡੀ ਰਸੋਈ ਵੀ ਸਫਲਤਾ ਨਾਲ ਚਲਾਈ ਜਾ ਰਹੀ ਹੈ।

ਵਿਧਾਇਕ ਸ: ਰਮਿੰਦਰ ਸਿੰਘ ਆਵਲਾ ਨੇ ਰੈਡ ਕ੍ਰਾਸ ਸੁਸਾਇਟੀ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਦੀ ਇਹ ਸਹਾਇਤਾ ਉਨ੍ਹਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਵੇਗੀ ਅਤੇ ਸਿਲਾਈ ਮਸ਼ੀਨਾਂ ਨਾਲ ਇੰਨ੍ਹਾਂ ਪਰਿਵਾਰਾਂ ਦੀ ਆਮਦਨ ਵਿਚ ਵੀ ਕੁਝ ਯੋਗਦਾਨ ਹੋ ਸਕੇਗਾ।
ਇਸ ਮੌਕੇ ਐਸ.ਡੀ.ਐਮ. ਸ: ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਮਾਨ, ਸਿਵਲ ਸਰਜਨ ਡਾ: ਦਵਿੰਦਰ ਕੁਮਾਰ, ਜਿ਼ਲ੍ਹਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ, ਜਿ਼ਲ੍ਹਾ ਭਲਾਈ ਅਫ਼ਸਰ ਸ: ਬਰਿੰਦਰ ਸਿੰਘ, ਰੈਡ ਕ੍ਰਾਸ ਦੇ ਸਕੱਤਰ ਸ੍ਰੀ ਵਿਜੈ ਸੇਤੀਆ, ਨਗਰ ਪਾਲਿਕਾ ਦੇ ਪ੍ਰਧਾਨ ਸ੍ਰੀ ਦਵਿੰਦਰ ਸਚਦੇਵਾ, ਸ੍ਰੀ ਪ੍ਰੇਮ ਕੁਲਾਰੀਆ, ਜਿ਼ਲ੍ਹਾ ਪ੍ਰੀਸ਼ਦ ਚੇਅਰਮੈਨ ਮਮਤਾ ਕੰਬੋਜ਼, ਜਿ਼ਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਰੂਬੀ ਗਿੱਲ, ਸ: ਅਮ੍ਰਿਤਪਾਲ ਸਿੰਘ ਮਦਾਨ, ਸ੍ਰੀ ਲਿੰਕਨ ਮਲਹੋਤਰਾ, ਸ੍ਰੀ ਬੱਬੂ ਆਵਲਾਂ, ਸ: ਸੁਖਵੰਤ ਸਿੰਘ ਬਰਾੜ ਆਦਿ ਵੀ ਹਾਜਰ ਸਨ।

 

Spread the love