ਟੀਕਾਕਰਨ ਕੋਲਡ ਚੇਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਆਨਲਾਈਨ ਵੈਕਸੀਨ ਐੱਪ ਦੇ ਨਵੇਂ ਵਰਜਨ ਦੀ ਦਿੱਤੀ ਸਿਖਲਾਈ

Sorry, this news is not available in your requested language. Please see here.

ਨਵਾਂਸ਼ਹਿਰ, 1 ਜੁਲਾਈ 2021 ਜ਼ਿਲ੍ਹੇ ਵਿਚ ਕੋਲਡ ਚੇਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫਤਰ ਦੇ ਟ੍ਰੇਨਿੰਗ ਹਾਲ ਵਿਖੇ ਆਨਲਾਈਨ ਵੈਕਸੀਨ ਐੱਪ “ਈਵਿਨ” ਦੇ ਨਵੇਂ ਵਰਜਨ ‘ਏ.ਈ.’ ਦੀ ਸਿਖਲਾਈ ਦਿੱਤੀ ਗਈ। ਇਸ ਟ੍ਰੇਨਿੰਗ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਐੱਲ.ਐੱਚ.ਵੀਜ਼ ਨੇ ਭਾਗ ਲਿਆ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਜਵਿੰਦਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਈਵਿਨ ਤਕਨੀਕ ਨੂੰ ਅਮਲ ਵਿਚ ਲਿਆਉਣ ਦਾ ਮੁੱਖ ਉਦੇਸ਼ ਟੀਕਾਕਰਨ ਸਪਲਾਈ ਚੇਨ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਪ੍ਰੋਗਰਾਮ ਤਹਿਤ ਇਸ ਤਕਨੀਕ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਸ ਜ਼ਰੀਏ ਜ਼ਿਲ੍ਹੇ ਵਿਚ ਵੈਕਸੀਨ ਸਪਲਾਈ, ਉਪਲੱਬਧਤਾ, ਵੰਡ ਤੇ ਖਪਤ ਦੀ ਆਨਲਾਈਨ ਜਾਣਕਾਰੀ ਰੱਖੀ ਜਾ ਸਕਦੀ ਹੈ ਅਤੇ ਇਸ ਨੂੰ ਕਿਸੇ ਵੀ ਸਮੇਂ ਆਨਲਾਈਨ ਦੇਖਿਆ ਜਾ ਸਕਦਾ ਹੈ।
ਇਸ ਮੌਕੇ ਟ੍ਰੇਨਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਵੈਕਸੀਨ ਐੱਪ ਰਾਹੀਂ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਵੈਕਸੀਨ ਦੀ ਵੰਡ ਸਹੀ ਢੰਗ ਨਾਲ ਕੀਤੀ ਜਾ ਸਕਦੀ ਹੈ ਅਤੇ ਵੈਕਸੀਨ ਦੇ ਖਰਾਬ ਹੋਣ ਦੀ ਸੰਭਾਵਨਾ ਵੀ ਘੱਟ ਜਾਵੇਗੀ, ਕਿਉਂਕਿ ਇਸ ਤਕਨੀਕ ਜ਼ਰੀਏ ਵੈਕਸੀਨ ਦੀ ਵੇਸਟੇਜ ਨੂੰ ਕੰਟਰੋਲ ਵੀ ਕੀਤਾ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Spread the love