ਡਾ. ਸਿਆਲਕਾ ਤੇ ਸੰਤ ਸੀਚੇਵਾਲ ਵਿਚੱਕਾਰ ਹੋਈ ਇਕੱਤਰਤਾ

ਸਮਾਜਿਕ ਮੁੱਦਿਆਂ ਤੇ ਹੋਈ ਖੂੱਲ ਕੇ ਚਰਚਾ
ਧਰਤੀ ਨੂੰ ਪੈਦਾ ਹੋ ਰਹੇ ਖਤਰਿਆਂ ਤੇ ਪ੍ਰਗਟਾਈ ਚਿੰਤਾਂ ਮਾਨਵੀ ਸਬੰਧਾਂ ਨੂੰ ਟੁੱਟਣ ਤੋਂ ਬਚਾਉਂਣ ਲਈ ਹੋਏ ਰਜ਼ਾਮੰਦ
ਅੰਮ੍ਰਿਤਸਰ 9, ਜੂਨ 2021
ਬੀਤੇ ਦਿਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ ਤਰਸੇਮ ਸਿੰਘ ਸਿਆਲਕਾ ਨੇ ਨਿਰਮਲ ਕੁੱਟੀਆ ਵਿਖੇ ਪਹੁੰਚ ਕੇ ਵਾਤਾਵਰਣ ਪ੍ਰੇਮੀ ਅਤੇ ਪੰਜਾਬ ਰਾਜ ਪ੍ਰਦੂਸ਼ਣ ਕੰਟਰੌਲ ਬੋਰਡ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ।
ਡਾ ਸਿਆਲਕਾ ਤੇ ਸੰਤ ਸੀਚੇਵਾਲ ਦਰਮਿਆਨ ਹੋਈ ਮੀਟਿੰਗ ‘ਚ ਸਮਾਜ ‘ਚ ਟੁੱਟ ਰਹੇ ਮਾਨਵੀਂ ਸਬੰਧਾਂ ਨੂੰ ਟੁੱਟਣ ਤੋਂ ਬਚਾਉਂਣ ਅਤੇ ਰੂੜੀਵਾਦੀ ਪ੍ਰੰਪਰਾਂਵਾਂ ਅਤੇ ਸਮਾਜਿਕ ਅਲਾਮਤਾਂ ਨਾਲ ਕਰੜੇ ਹੱਥੀਂ ਨਜਿੱਠਣ ਲਈ ਸਾਂਝਾ ਪ੍ਰੋਗਰਾਮ ਤਿਆਰ ਕਰਨ ਲਈ ਰਜ਼ਾਮੰਦੀ ਬਣੀ।
ਸਮਾਜ ਨੂੰ ਪਲੀਤ ਕਰ ਰਹੇ ਗੈਰ ਜ਼ਿੰਮੇਵਾਰ ਵਿਵਹਾਰ ਨੂੰ ਸਲੀਕੇ ‘ਚ ਤਬਦੀਲ ਕਰਦਿਆਂ ਹਰ ਵਿਅਕਤੀ ਨੂੰ ਬਣਦੇ ਫਰਜ਼ਾ ਪ੍ਰਤੀ ਸੁਚੇਤ ਕਰਨਾ ਸਮੇਂ ਦੀ ਲੋੜ ਮਹਿਸੂਸ ਕਰਦਿਆਂ ਹੋਇਆਂ ਕੁਦਰਤੀ ਜੀਵਨ ਜਿਉਂਣ ਲਈ ਮਾਨਵੀਸਮਾਜ ਨੂੰ ਪ੍ਰੇਰਿਤ ਕਰਨ ਲਈ ਡਾ ਸਿਆਲਕਾ ਨੇ ਸੰਤ ਸੀਚੇਵਾਲ ਨੂੰ ਬੇਨਤੀ ਕੀਤੀ।
ਧਰਤੀ ਦੀ ਕੁੱਖ੍ਹ ਨੂੰ ਆਬਾਦ ਰੱਖਣ ਅਤੇ ਵਕਤੀ ਲਾਭਾ ਤੋਂ ਕਿਸਾਨ ਟ੍ਰੇਡ ਨੂੰ ਜਾਗਰੂਕ ਕਰਦਿਆਂ ਪੌਦਿਆਂ ਨੂੰ ਬਹੁ ਗਿਣਤੀ ‘ਚ ਲਗਾਉਂਣ ਅਤੇ ਦਰੱਖਤਾਂ ਦੀ ਸਾਂਭ ਸੰਭਾਲ ਕਰਨ ਲਈ ਜਨਤਕ ਹਿੱਤ ‘ਚ ਸੁਨੇਹਾ ਦੇਣ ਲਈ ਹਰ ਹੀਲਾ ਕਰਨ ਲਈ ਫੈਸਲਾ ਲਿਆ ਗਿਆ।
ਧਰਤੀ ਹੇਠਲੇ ਪਾਣੀ ਨੂੰ ਬਚਾਉਂਣ ਅਤੇ ਪਾਣੀ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਪੰਚਾਇਤਾਂ, ਪਤਵੰਤੇਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਬਣਦਾ ਫਰਜ਼ ਨਿਭਾਉਂਣ ਦਾ ਖੁੱਲ੍ਹਾ ਸੱਦਾ ਦਿਤਾ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਾ ਸਿਆਲਕਾ ਨੂੰ ਸਾਦਾ ਜੀਵਨ ਜਿਉਂਣ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੱਦਾ ਦਿਤਾ।
ਉਨ੍ਹਾ ਨੇ ਕਿਹਾ ਕਿ ਸਾਨੂੰ ਸੰਵਿਧਾਨ ਜ਼ਿੰਮੇਵਾਰੀਆਂ ਨਿਭਾਉਂਣ ਦੇ ਨਾਲ ਨਾਲ ਬਾਬੇ ਨਾਨਕ ਵੱਲੋਂ ਦਿੱਤੇ ਗਏ ਹੋਕੇ ਨੂੰ ਅਮਲ ‘ਚ ਲਿਆ ਕੇ ਸਮਾਜ ਲਈ ਪ੍ਰੇਰਨਾ ਸ੍ਰੋਤ ਬਣਨਾ ਚਾਹੀਦਾ ਹੈ। ਇਸ ਮੌਕੇ ਡਾ ਸਿਆਲਕਾ ਅਤੇ ਸੰਤ ਸੀਚੇਵਾਲ ਵਿੱੱਚਕਾਰ ਸਿਖਿਆ ਦੇ ਡਿੱਗ ਰਹੇ ਮਿਆਰ ਨੂੰ ਉੱਚਾ ਚੁਕੱਣ ਅਤੇ ਮਨੁੱਖੀ ਸਿਹਤ ਨੂੰ ਬਿਮਾਰੀਆਂ ਤੋਂ ਬਚਾਉਂਣ ਲਈ ਲੋੜੀਂਦੇ ਯਤਨ ਕਰਨ ਦੇ ਵਿਸ਼ੇ ਤੇ ਵੀ ਚਰਚਾ ਹੋਈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ ਤਰਸੇਮ ਸਿੰਘ ਸਿਆਲਕਾ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬੇਨਤੀ ਕੀਤੀ ਕਿ ਉਹ ਧਾਰਮਿਕ ਮੰਚ ਤੋਂ ਸਮਾਜ ਨੂੰ ਹੋਕਾ ਦੇਣ ਕਿ ਖਰਚੀਲੇ ਰੀਤੀ ਰਿਵਾਜ਼ਾ ਤੋਂ ਤੌਬਾ ਕਰਦੇ ਹੋਏ ਸਾਦੇ ਵਿਆਹ ਕਰਨ ਅਤੇ ਬੇਲੋੜੇ ਰਸਮੋਂ ਰਿਵਾਜ਼ਾਂ ਨੂੰ ਤਿਲਾਂਜਲੀ ਦੇਣ।
ਇਸ ਮੌਕੇ ਉਨ੍ਹਾਂ ਦੇ ਨਾਲ ਹੁਸਨਪ੍ਰੀਤ ਸਿੰਘ ਸਿਆਲਕਾ, ਲੋਕ ਸੰਪਰਕ ਅਫਸਰ ਸ੍ਰ ਸਤਨਾਮ ਸਿੰਘ ਗਿੱਲ,ਪੀਏ ਸਿਵਜੌਤ ਸਿੰਘ ਸਿਆਲਕਾ ਆਦਿ ਹਾਜਰ ਸਨ।
ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ ਤਰਸੇਮ ਸਿੰਘ ਸਿਆਲਕਾ, ਪੀਆਰਓ ਸਤਨਾਮ ਸਿੰਘ ਗਿੱਲ ਅਤੇ ਹੁਸਨਪ੍ਰੀਤ ਸਿੰਘ ਸਿਆਲਕਾ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਮੁਖਾਤਿਬ ਹੋਣ ਮੌਕੇ।

 

Spread the love