ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਚ ‘ਵਾਲ ਆਫ ਫੇਮ’ (Wall of Fame) ਦਾ ਉਦਘਾਟਨ
ਗੁਰਦਾਸਪੁਰ, 13 ਨਵੰਬਰ ( ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲਾ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਤੋ ਇਕ ਦਿਨ ਪਹਿਲਾਂ ਸ਼ਾਨਦਾਰ ਤੋਹਫਾ ਦਿੱਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ (ਡਿਪਟੀ ਕਮਿਸ਼ਨਰ ਦਫਤਰ) ਦੇ ਬਰਾਂਡੇ ਵਿਚ ‘ਵਾਲ ਆਫ ਫੇਮ ‘ (Wall of Fame), ਜਿਸ ਵਿਚ ਚਾਰ ਐਲ.ਈ.ਡੀ ਲਗਾਈਆਂ ਗਈਆਂ ਹਨ ਦਾ ਉਦਘਾਟਨ ਕੀਤਾ ਗਿਆ। ਇਨਾਂ ਐਲ.ਈ.ਡੀ ਵਿਚ ਗੁਰਦਾਸਪੁਰ ਦੀ ਪਵਿੱਤਰ ਧਰਤੀ ਦੇ ਸ਼ਹੀਦਾਂ, ਅਚੀਵਰਜ਼, ਜ਼ਿਲੇ ਦੀਆਂ ਇਤਿਹਾਸਕ ਤੇ ਧਾਰਮਿਕ ਸਥਾਨਾਂ ਸਬੰਧੀ ਵੱਡਮੁੱਲੀ ਜਾਣਕਾਰੀ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸਮੇਂ ਤੇ ਜਾਰੀ ਕੀਤੇ ਜਾਂਦੇ ਹੁਕਮ ਆਦਿ ਦੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਿਤ ਕੀਤੀਆਂ ਗੀਆਂ ਚਾਰ ਐਲ.ਈ.ਡੀ, ਚਲਾਈਆਂ ਗਈਆਂ ਹਨ, ਜਿਸ ਤਹਿਤ ਪਹਿਲੀ ਐਲ.ਈ.ਡੀ ਵਿਚ ਗੁਰਦਾਸਪੁਰ ਦੀ ਧਰਤੀ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਦੇ ਮੰਤਵ ਨਾਲ ਜਿਨਾਂ ਨੇ ਦੇਸ਼ ਦੀ ਖਾਤਰ ਕੁਰਬਾਨੀਆਂ ਦਿੱਤੀਆਂ ਹਨ , ਉਨਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਨੌਜਵਾਨ ਪੀੜੀ• ਨੂੰ ਪ੍ਰੇਰਿਤ ਕਰਨ ਦੇ ਮੰਤਵ ਨਾਲ ਉਨਾਂ ਦੀਆਂ ਤਸਵੀਰਾਂ ਤੇ ਉਨਾਂ ਦੀ ਸੰਖੇਪ ਜੀਵਨੀ ਸ਼ਾਮਿਲ ਹੈ। ਦੂਸਰੀ ਐਲ.ਈ.ਡੀ,