ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ

Dr. Senu Duggal(1)
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ

Sorry, this news is not available in your requested language. Please see here.

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਬਾਰੇ ਕੀਤਾ ਜਾਵੇ ਜਾਗਰੂਕ
ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਫਾਜ਼ਿਲਕਾ, 2 ਫਰਵਰੀ 2024

ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਨੈਸ਼ਨਲ ਹਾਈਵੇਅ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਸਿੱਖਿਆ ਵਿਭਾਗ, ਆਰ.ਟੀ.ਏ. ਵਿਭਾਗ, ਸਿਹਤ ਵਿਭਾਗ ਆਦਿ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਡਿਉਲ ਬਣਾ ਕੇ ਗਤੀਵਿਧੀਆਂ ਕਰਨ ਬਾਰੇ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ਤੇ ਸੈਮੀਨਾਰ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਾਲ-ਨਾਲ ਵਿਸ਼ੇਸ਼ ਤੌਰ *ਤੇ ਨੋਜਵਾਨ ਪੀੜ੍ਹੀ ਨੂੰ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਦੇ ਫਾਇਦਿਆਂ ਅਤੇ ਵਰਤੋਂ ਨਾ ਕਰਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਸੀਟ ਬੈਲਟ ਅਤੇ ਹੈਲਮਟ ਦੀ ਵਰਤੋਂ ਯਕੀਨੀ ਬਣਾਉਣ ਲਈ ਲੋਕਾਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕ *ਤੇ ਚਲਦੇ ਸਮੇਂ ਸਿਗਨਲ ਦਾ ਵੀ ਧਿਆਨ ਰਖਿਆ ਜਾਵੇ, ਕਦੇ ਵੀ ਲਾਲ ਬਤੀ ਨੂੰ ਕਰਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਵੱਖ-ਵੱਖ ਗਤੀਵਿਧੀਆਂ ਕਰਦੇ ਹੋਏ ਸੜਕੀ ਹਾਦਸਿਆਂ *ਤੇ ਠਲ ਪਾਉਣ ਲਈ ਪਹਿਲਕਦਮੀਆਂ ਕਰਨ ਤੇ ਇਸ ਮੁਹਿੰਮ ਵਿਚ ਵੱਧ ਚੜ ਕੇ ਗਤੀਵਿਧੀਆਂ ਉਲੀਕਣ।

ਇਸ ਮੌਕੇ ਜੁਆਇੰਟ ਡਾਇਰੈਕਟਰ ਟ੍ਰੈਫ਼ਿਕ ਪੰਜਾਬ ਚੰਡੀਗੜ੍ਹ ਸ੍ਰੀ ਦੇਸ ਰਾਜ, ਐਸ.ਡੀ.ਐਮ. ਸ. ਕਰਨੈਲ ਸਿੰਘ, ਐਸ.ਪੀ. ਪ੍ਰਦੀਪ ਸੰਧੂ, ਡਾ. ਐਰਿਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜੂ ਸੇਠੀ, ਟ੍ਰੈਫਿਕ ਇੰਚਾਰਜ ਪਵਨ ਕੁਮਾਰ, ਸੰਜੈ ਸ਼ਰਮਾ, ਅੰਜੂਮ ਸੇਠੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Spread the love