ਡਿਪਟੀ ਕਮਿਸ਼ਨਰ ਨੇ ਕੈਂਪ ਆਫ਼ਿਸ ਅਤੇ ਏ. ਡੀ. ਸੀ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਹਿਰਾਇਆ ਕੌਮੀ ਝੰਡਾ

Sorry, this news is not available in your requested language. Please see here.

ਨਵਾਂਸ਼ਹਿਰ, 15 ਅਗਸਤ 2021  ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਡੀ. ਸੀ ਕੈਂਪ ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਟੁਕੜੀ ਪਾਸੋਂ ਸਲਾਮੀ ਲਈ ਗਈ। ਇਸੇ ਤਰਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਨਿਭਾਈ ਅਤੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਵਿਦਿਆਰਥੀਆਂ ਵੱਲੋਂ ਇਸ ਮੌਕੇ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਕੈਪਸ਼ਨਾਂ :-ਡੀ. ਸੀ ਕੈਂਪ ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ।
-ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ।

Spread the love