ਬੱਸ ਅੱਡੇ ਦੇ ਨਿਰਮਾਣ ਦਾ ਕੰਮ ਜਲਦ ਤੋਂ ਜਲਦ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਫਾਜ਼ਿਲਕਾ 9 ਸਤੰਬਰ 2021
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ਾਜ਼ਿਲਕਾ ਵਿਖੇ ਬਣ ਰਹੇ ਨਵੇਂ ਬੱਸ ਸਟੈਂਡ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਇਹ ਬੱਸ ਸਟੈਂਡ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ ਅਤੇ ਜਲਦੀ ਹੀ ਮੁਕੰਮਲ ਹੋ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੱਸ ਸਟੈਂਡ ਜਲਦੀ ਹੀ ਤਿਆਰ ਹੋ ਜਾਵੇਗਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਬੱਸ ਸਟੈਂਡ 14448 ਵਰਗ ਫੁੱਟ ਏਰੀਏ ਵਿਚ ਤਿਆਰ ਹੋਵੇਗਾ ਅਤੇ ਇਥੇ ਬੱਸਾਂ ਖੜ੍ਹਾ ਕਰਨ ਦੇ 8 ਕਾਉਂਟਰ ਤਿਆਰ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਸਟੈਂਡ ਦੇ ਬਾਕੀ ਰਹਿੰਦੇ ਕੰਮ ਨੂੰ ਵੀ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਬੱਸ ਸਟੈਂਡ ਲੋਕਾਂ ਨੂੰ ਅਰਪਿਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਬੱਸ ਸਟੈਂਡ ਦੇ ਬਣਨ ਨਾਲ ਆਮ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਬੱਸ ਸਟੈਂਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਿਲਕੁਲ ਨੇੜੇ ਹੈ ਅਤੇ ਇਥੇ ਰੋਜ਼ਾਨਾ ਹੀ ਵੱਖ ਵੱਖ ਦਫ਼ਤਰਾਂ ਵਿੱਚ ਲੋਕ ਆਪਣਾ ਕੰਮ ਕਰਵਾਉਣ ਲਈ ਆਉਂਦੇ ਰਹਿੰਦੇ ਹਨ।
ਇਸ ਮੌਕੇ ਐਕਸੀਅਨ ਸੰਜੀਵ ਕੁਮਾਰ , ਐੱਸ ਡੀ ਓ ਸੁਖਵਿੰਦਰ ਸਿੰਘ, ਜੇ.ਈ. ਤਰੁਨ ਕਪੂਰ ਅਤੇ ਬਿਲਡਰ ਸਾਜਨ ਖਰਬਾਟ ਹਾਜ਼ਰ ਸਨ।