ਜਿਲੇ ਵਿੱਚ ਹੁਣ ਤੱਕ 19624 ਲੋਕ ਹੋਏ ਸਿਹਤਯਾਬ, ਸਾਵਧਾਨੀਆਂ ਵਰਤਣ ਦੀ ਅਪੀਲ
ਫਾਜ਼ਿਲਕਾ 12 ਅਗਸਤ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜਿਲਾ ਵਾਸੀਆਂ ਨਾਲ ਰੂ-ਬ-ਰੂ ਹੁੰਦਿਆਂ ਦੱਸਿਆ ਕਿ ਫਾਜ਼ਿਲਕਾ ਜਿਲੇ ਵਿੱਚ ਹੁਣ ਤੱਕ ਕੁੱਲ 19624 ਲੋਕ ਸਾਵਧਾਨੀਆਂ, ਹਦਾਇਤਾਂ ਦੀ ਪਾਲਣਾ ਅਤੇ ਉਪਚਾਰ ਰਾਹੀਂ ਤੰਦਰੁਸਤ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਅੱਜ਼ 10 ਜਣਿਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਤੇ 4 ਨਵੇਂ ਪਾਜੀਟਿਵ ਕੇਸ ਆਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 20185 ਕੇਸ ਪਾਜੀਟਿਵ ਆਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 35 ਹੈ ਅਤੇ 526 ਜਣਿਆਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੀਸਰੀ ਲਹਿਰ ਆਉਣ ਦੀ ਸੰਭਾਵਨਾਂ ਨੂੰ ਲੈ ਕੇ ਸਾਵਧਾਨੀਆਂ ਦੀ ਪਾਲਣਾ ਹਰ ਕਿਸੇ ਨੂੰ ਕਰਨੀ ਚਾਹੀਦੀ ਹੈ ਅਤੇ ਵੈਕਸੀਨੇਸ਼ਨ ਵੀ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮਾਸਕ ਪਾ ਕੇ ਰੱਖਿਆ ਜਾਵੇ, ਸਮਾਜਿਕ ਦੂਰੀ ਵੀ ਕਾਇਮ ਕੀਤੀ ਜਾਵੇ ਅਤੇ ਹਥਾਂ ਨੂੰ ਵਾਰ-ਵਾਰ ਹੱਥ ਧੋਤਾ ਜਾਵੇ।