ਡਿਪਟੀ ਕਮਿਸ਼ਨਰ ਵੱਲੋਂ ਕੇਵੀਕੇ ਹੰਡਿਆਇਆ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਕੇਵੀਕੇ ਹੰਡਿਆਇਆ ਦਾ ਦੌਰਾ

Sorry, this news is not available in your requested language. Please see here.

*ਕਿਸਾਨਾਂ ਨੂੰ ਸੁਚੱਜੇ ਪਰਾਲੀ ਪ੍ਰਬੰਧਨ ਲਈ ਕੀਤਾ ਪ੍ਰੇਰਿਤ
ਹੰਡਿਆਇਆ/ਬਰਨਾਲਾ, 1 ਅਕਤੂਬਰ
ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਵੱਲੋਂ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦੇ ਹੋਏ ਕੇਵੀਕੇ ਵੱਲੋਂ ਕਿਸਾਨ ਭਲਾਈ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਕੇਵੀਕੇ ਵਿਚ ਲਗਾਈ ਜਾ ਰਹੀ ਪਰਾਲੀ ਪ੍ਰਬੰਧਨ ਟ੍ਰੇਨਿੰਗ ਵਿਚ ਪੁੱਜੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਨੂੰ ਨੁਕਸਾਨ ਪੁੱਜਦਾ ਹੈ, ਉਥੇ ਇਹ ਮਨੁੱਖੀ ਸਿਹਤ ਲਈ ਵੀ ਨੁਕਸਾਨਦੇਹ ਹੈ। ਇਸ ਟ੍ਰੇਨਿੰਗ ਵਿਚ ਭੈਣੀ ਮਹਿਰਾਜ ਦੇ 25 ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਜਯੰਤੀ ਨੂੰ ਸਮਰਪਿਤ ਕੇਵੀਕੇ ਵੱਲੋਂ ਕਰਾਏ ਜਾ ਰਹੇ ਹਫਤਾਵਰੀ ਪ੍ਰੋਗਰਾਮ ਤਹਿਤ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਪੇਂਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ।
ਡਿਪਟੀ ਕਮਿਸ਼ਨਰ ਵੱਲੋਂ ਕੇਵੀਕੇ ਵੱਲੋਂ ਲਗਾਈ ਫੁਹਾਰਾ ਸਿੰਜਾਈ ਤਕਨੀਕ ਦੀ ਪ੍ਰਦਰਸ਼ਨੀ ਤੇ ਹੋਰ ਇਕਾਈਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕੇਵੀਕੇ ਵੱਲੋਂ ਚਲਾਈਆਂ ਜਾ ਰਹੀਆਂ ਅਗਾਂਹਵਧੂ ਗਤੀਵਿਧੀਆਂ ਦੀ ਸ਼ਲਾਘਾ ਕੀਤੀ।

Spread the love