ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਰੂਪਨਗਰ ਜ਼ਿਲ੍ਹੇ ਵਿਚ 942 ਲਾਭਪਾਤਰੀਆਂ ਨੂੰ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਚੈਕ ਵੰਡੇ

Sorry, this news is not available in your requested language. Please see here.

ਜ਼ਿਲ੍ਹੇ ਭਰ ਵਿਚ 10 ਥਾਵਾਂ `ਤੇ ਵਧੀ ਹੋਈ ਪੈਨਸ਼ਨ ਲਾਭਪਾਤਰੀਆਂ ਨੂੰ ਦੇਣ ਲਈ ਸਮਾਗਮ ਕਰਵਾਏ ਗਏ
ਰੂਪਨਗਰ, 31 ਅਗਸਤ 2021 ਪੰਜਾਬ ਸਰਕਾਰ ਵਲੋਂ ਸੂਬੇ 27 ਲੱਖ ਬਜ਼ੁਰਗ, ਵਿਧਵਾ, ਬੇਸਹਾਰਾ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਵੱਡਾ ਤੋਅਫਾ ਦਿੱਤਾ ਗਿਆ ਹੈ।ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਪੈਨਸ਼ਨ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ।ਵਧੀ ਹੋਈ ਪੈਨਸ਼ਨ ਦੇ ਅਨੁਸਾਰ ਹੁਣ ਲਾਭਪਾਤਰੀਆਂ ਨੂੰ 750 ਤੋਂ ਵਧਾ ਕੇ 1500 ਰੁਪਏ ਪੈਨਸ਼ਨ ਪ੍ਰਤੀ ਮਹੀਨਾ ਦਿੱਤੀ ਜਾਵੇਗੀ।
ਜ਼ਿਲ੍ਹਾ ਰੂਪਨਗਰ ਵਿਖੇ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇਣ ਦੀ ਸ਼ੁਰੂਆਤ ਅੱਜ ਇੱਥੇ ਸਰਕਾਰੀ ਸਿਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਕੀਤੀ।ਇਸ ਮੌਕੇ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ ਚੈਕ ਵੰਡੇ।ਇਸ ਮੌਕੇ ਉਨ੍ਹਾਂ ਨਾਲ ਸਥਾਨਕ ਕੌਂਸਰਲ ਸ੍ਰੀ ਅਮਰਜੀਤ ਸਿੰਘ ਜੌਲੀ, ਚਰਨਜੀਤ ਸਿੰਘ ਚੰਨੀ, ਸ੍ਰੀਮਤੀ ਭਰਤ ਬਾਲਾ ਅਤੇ ਸ੍ਰੀਮਤੀ ਪੂਨਮ ਕੱਕੜ ਵੀ ਮੌਜੂਦ ਸਨ।
ਇਸ ਮੌਕੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਕਤ ਸਕੀਮ ਦੇ ਲਾਭਪਾਤਰੀਆਂ ਨੂੰ ਜੁਲਾਈ 2021 ਤੋਂ ਪੈਨਸ਼ਨ ਨੂੰ 750/- ਰੁਪਏ ਤੋਂ ਦੁਗਣਾ ਕਰਕੇ 1500/- ਪ੍ਰਤੀ ਮਹੀਨਾ ਦਾ ਲਾਭ ਦਿੱਤਾ ਗਿਆ ਹੈ।ਇਸ ਮੌਕੇ ਉਨਾਂ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਜਲਦ ਤੋਂ ਜਲਦ ਚੈਕ ਬੈਂਕ ਵਿਚ ਲਗਾ ਦੇਣ ਤਾਂ ਜੋ ਵਧੀ ਹੋਈ ਪੈਨਸ਼ਨ ਦੀ ਰਾਂਸ਼ੀ ਲਾਭਪਤਰੀਆਂ ਦੇ ਖਾਤੇ ਵਿਚ ਟ੍ਰਾਂਸਫਰ ਹੋ ਸਕੇ।
ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਨਿਆਸਰਿਤ ਔਰਤਾਂ ਦੀ ਪੈਨਸ਼ਨ ਅਤੇ ਆਸ਼ਰਿਤ ਬੱਚਿਆਂ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਅਧੀਨ ਜਿਲ੍ਹਾ ਰੂਪਨਗਰ ਵਿੱਚ 68540 ਲਾਭਪਾਤਰੀ ਪੈਨਸ਼ਨ ਲੈ ਰਹੇ ਹਨ, ਜਿਨ੍ਹਾਂ ਦੀ ਕੁੱਲ ਰਕਮ 10 ਕਰੋੜ 28 ਲੱਖ 10 ਹਜ਼ਾਰ ਰੁਪਏ ਬਣਦੀ ਹੈ।
ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਮ੍ਰਿਤ ਬਾਲਾ ਨੇ ਦੱਸਿਆ ਕਿ 942 ਲਾਭਪਾਤਰੀਆਂ ਨੂੰ ਮਹੀਨਾ ਜੁਲਾਈ 2021 ਦੀ ਪੈਨਸ਼ਨ 1500 ਰੁਪਏ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਵਰਚੂਅਲ ਸਮਾਰੋਹ ਰਾਹੀਂ ਚੈੱਕ ਵੰਡ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਅਤੇ ਬਾਕੀ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਡੀ.ਬੀ.ਟੀ. ਰਾਹੀਂ ਪੈਨਸ਼ਨ ਭੇਜ ਦਿੱਤੀ ਗਈ ਹੈ।ਇਸ ਦੇ ਨਾਲ ਹੀ ੳੇੁਨਾਂ ਦੱਸਿਆਂ ਕਿ ਅੱਜ ਜ਼ਿਲ੍ਹਾ ਰੂਪਨਗਰ ਵਿਚ 10 ਥਾਵਾਂ `ਤੇ ਵਧੀ ਹੋਈ ਪੈਨਸ਼ਨ ਲਾਭਪਾਤਰੀਆਂ ਨੂੰ ਦੇਣ ਲਈ ਸਮਾਗਮ ਕਰਵਾਏ ਗਏ।

Spread the love