ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ 

Sorry, this news is not available in your requested language. Please see here.

ਹੁਣ ਤੱਕ 455 ਘਰਾਂ ‘ਚੋਂ ਮੱਛਰ ਦਾ ਲਾਰਵਾ ਮਿਲਣ ‘ਤੇ ਚਲਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ, 2024

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਸਮੇਤ ਪਿਛਲੇ 11 ਦਿਨਾਂ ਚ 455 ਘਰਾਂ ਚੋਂ ਮੱਛਰ ਦਾ ਲਾਰਵਾ ਮਿਲਣ ‘ਤੇ ਚਲਾਨ ਕੀਤੇ ਜਾ ਚੁੱਕੇ ਹਨ।

ਸਿਵਲ ਸਰਜਨ, ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਘਰਾਂ ਵਿੱਚ ਸਰਵੇਖਣ ਕਰ ਰਹੀਆ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜੈਕ ਰਿਹਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ, ਉਸ ਨੂੰ ਡੋਲ ਦਿੱਤਾ ਜਾਵੇ ਅਤੇ ਹਰ ਸ਼ੁਰਕਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ।

ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ  ਤੋਂ  ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ।ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ  ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ  ਲਾਰਵਾ ਮਿਲਦਾ ਹੈ। ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਕਲ੍ਹ ਅਤੇ ਅੱਜ ਦੇ 17 ਚਲਾਨਾਂ ਸਮੇਤ ਕੁੱਲ 455 ਚਲਾਨ ਕੀਤੇ ਗਏ ਹਨ।

Spread the love