ਤੀਜੀ ਲਹਿਰ ਦੇ ਖ਼ਤਰੇ ਨੂੰ ਰੋਕਣ ਲਈ ਵੈਕਸੀਨੇਸ਼ਨ ਲਈ ਅੱਗੇ ਆਉਣ ਯੋਗ ਵਿਅਕਤੀ : ਡਾ. ਗੁਰਦੀਪ ਸਿੰਘ ਕਪੂਰ

Sorry, this news is not available in your requested language. Please see here.

ਕੋਵਿਡ ਦੇ ਖ਼ਾਤਮੇ ਲਈ 2700 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ
ਨਵਾਂਸ਼ਹਿਰ, 23 ਜੂਨ 2021  ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਨੇ ਅੱਜ 2700 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 170600 ਨੂੰ ਪਾਰ ਕਰ ਗਈਆਂ ਹਨ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 2787 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਵਿਡ-19 ਵਿਰੁੱਧ ਹੁਣ ਤੱਕ 18 ਸਾਲ ਤੋਂ ਵੱਧ ਉਮਰ ਦੇ ਯੋਗ ਲਾਭਪਾਤਰੀਆਂ ਨੇ 170647 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ। ਇਸ ਦੌਰਾਨ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਅਪੀਲ ਕਰਦੇ ਹੋਏ ਕਿਹਾ ਕਿ ਸੰਭਾਵਿਤ ਤੀਜੀ ਲਹਿਰ ਦੇ ਖਤਰੇ ਨੂੰ ਰੋਕਣ ਲਈ ਯੋਗ ਵਿਅਕਤੀਆਂ ਨੂੰ ਆਪਣਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 472, ਬਲਾਚੌਰ ਵਿਚ 458, ਮੁਜ਼ੱਫਰਪੁਰ ਵਿਚ 286, ਮੁਕੰਦਪੁਰ ਵਿਚ 631, ਸੁੱਜੋਂ ਵਿਚ 430, ਬੰਗਾ ਵਿਚ 287 ਅਤੇ ਸੜੋਆ ਵਿਚ 223 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।
ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹੁਣ ਸ਼ਹਿਰ ਵਿੱਚ ਕੁੱਲ 66 ਐਕਟਿਵ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 5 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 244622 ਵਿਅਕਤੀਆਂ ਸੈਂਪਲੰਿਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11370 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10950 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜੂਦਾ ਦਰ 96.30 ਫੀਸਦ ਹੋ ਗਈ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.64 ਫੀਸਦੀ ਹੈ, ਜਦੋਂਕਿ ਸੈਂਪਲੰਿਗ ਟੀਮਾਂ ਵੱਲੋਂ ਕੀਤੇ ਗਏ 1135 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Spread the love