ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸਭਿੱਆਚਾਰਕ ਵਿਰਸੇ ਨੂੰ ਪੇਸ਼ ਕਰਦੀਆਂ ਝਾਕੀਆਂ ਬਰਨਾਲਾ ਵਿਖੇ, ਡਿਪਟੀ ਕਮਿਸ਼ਨਰ

Dr Narinder Singh Dhaliwal
ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸਭਿੱਆਚਾਰਕ ਵਿਰਸੇ ਨੂੰ ਪੇਸ਼ ਕਰਦੀਆਂ ਝਾਕੀਆਂ ਬਰਨਾਲਾ ਵਿਖੇ, ਡਿਪਟੀ ਕਮਿਸ਼ਨਰ

Sorry, this news is not available in your requested language. Please see here.

3 ਫਰਵਰੀ ਤੋਂ 5 ਫਰਵਰੀ ਤੱਕ ਝਾਕੀਆਂ ਜ਼ਿਲ੍ਹਾ ਬਰਨਾਲਾ ਵਾਸੀ ਇਨ੍ਹਾਂ ਝਾਕੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਦੇ ਰੂਬਰੂ ਹੋਣਗੇ
ਬਰਨਾਲਾ, 30 ਜਨਵਰੀ 2024
ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸਭਿੱਆਚਾਰਕ ਵਿਰਸੇ ਨੂੰ ਰੂਪਮਾਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈਆਂ ਗਈਆ ਤਿੰਨ ਝਾਕੀਆਂ 3 ਤੋਂ 5 ਫਰਵਰੀ ਤੱਕ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜਾਣੂ ਕਰਵਾਉਣਗੀਆਂ।
ਇਸ ਦੀ ਤਿਆਰੀ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ ਨਰਿੰਦਰ ਸਿੰਘ ਧਾਲੀਵਾਲ ਅਤੇ ਸਹਾਇਕ ਕਮਿਸ਼ਨਰ ਸ ਸੁਖਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਇਨ੍ਹਾਂ ਤਿੰਨਾਂ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਵਿਸ਼ੇਸ਼ ਤੌਰ ‘ਤੇ ਇਹ ਵਡ ਅਕਾਰੀ ਝਾਕੀਆਂ ਤਿਆਰ ਕਰਵਾਈਆਂ ਗਈਆਂ ਹਨ।
ਉਨ੍ਹਾਂ ਜ਼ਿਲ੍ਹਾ ਬਰਨਾਲਾ ਅਤੇ ਸਮੂਹ ਸਬ ਡਵੀਜ਼ਨਾਂ ਚ ਅਧਿਕਾਰੀਆਂ ਨੂੰ ਇਨ੍ਹਾਂ ਝਾਕੀਆਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਪੁਲਸ ਵਿਭਾਗ ਨੂੰ ਕਿਹਾ ਗਿਆ ਕਿ ਉਹ ਝਾਕੀ ਵਾਲੇ ਰੂਟ ਉੱਤੇ ਢੁੱਕਵੇਂ ਸੁਰੱਖਿਆ ਅਤੇ ਟ੍ਰੈਫਿਕ ਦੇ ਪ੍ਰਬੰਧ ਰੱਖਣ।
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਇਨ੍ਹਾਂ ਝਾਕੀਆਂ ਸਬੰਧੀ ਰੂਟ ਜਲਦ ਹੀ ਆਮ ਜਨਤਾ ਨਾਲ ਸਾਂਝਾ ਕੀਤਾ ਜਾਵੇਗਾ ਤਾਂ ਜੋ ਲੋਕ ਵਧ ਚੜ੍ਹ ਕੇ ਇਨ੍ਹਾਂ ਝਾਕੀਆਂ ਨੂੰ ਦੇਖਣ ਲਈ ਸਬੰਧਤ ਸਥਾਨਾਂ ਉੱਤੇ ਪਹੁੰਚਣ ਅਤੇ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਬਾਰੇ ਉਨ੍ਹਾਂ ਦੇ ਗਿਆਨ ਵਿਚ ਹੋਰ ਵਾਧਾ ਹੋ ਸਕੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਇਹ ਝਾਕੀਆਂ ਵਿਸ਼ੇਸ਼ ਰੂਪ ਚ ਵਖਾਈ ਜਾਣ।
Spread the love