ਨਿਆਇਕ ਅਧਿਕਾਰੀਆਂ ਤੇ ਸਟਾਫ਼ ਨੇ ਲਗਵਾਈ ਕੋਵਿਡ ਤੋਂ ਬਚਾਅ ਲਈ ਵੈਕਸੀਨ ਦੀ ਦੂਸਰੀ ਡੋਜ਼ -220 ਸਟਾਫ਼ ਮੈਂਬਰਾਂ ਨੇ ਲਗਵਾਈ ਵੈਕਸੀਨ

Sorry, this news is not available in your requested language. Please see here.

ਪਟਿਆਲਾ, 17 ਮਈ, 2021:
ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਯੋਗ ਰਹਿਨੁਮਾਈ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰਟ ਕੰਪਲੈਕਸ ਪਟਿਆਲਾ ਵਿਖੇ ਕੋਵਿਡ ਤੋਂ ਬਚਾਅ ਲਈ ਦੂਸਰਾ ਟੀਕਾਕਰਨ ਕੈਂਪ ਲਗਾਕੇ 220 ਦੇ ਕਰੀਬ ਨਿਆਇਕ ਅਧਿਕਾਰੀਆਂ ਤੇ ਸਟਾਫ਼ ਨੂੰ ਵੈਕਸੀਨ ਦੀ ਦੂਸਰੀ ਡੋਜ਼ ਲਗਾਈ ਗਈ।
ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਦੂਸਰਾ ਕੈਂਪ ਲਗਾਇਆ ਗਿਆ ਹੈ, ਜਿਸ ‘ਚ ਨਿਆਇਕ ਅਧਿਕਾਰੀਆਂ, ਵਕੀਲਾਂ, ਸਟਾਫ਼ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਵੈਕਸੀਨ ਦੀ ਦੂਸਰੀ ਡੋਜ਼ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਵੈਕਸੀਨ ਬਹੁਤ ਜ਼ਰੂਰੀ ਹੈ। ਅੱਜ ਜਦੋਂ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਕੇਸ ਰੋਜ਼ਾਨਾ ਸਾਹਮਣੇ ਆ ਰਹੇ ਹਨ ਅਤੇ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ ਤਾਂ ਟੀਕਾਕਰਨ ਹੀ ਇਸ ਦਾ ਇੱਕ ਮਾਤਰ ਇਲਾਜ ਹੈ ਅਤੇ ਹਰੇਕ ਨਾਗਰਿਕ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ।
ਇਸ ਮੌਕੇ ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਤੈਅ ਕੀਤੇ ਨਿਯਮਾਂ ਮੁਤਾਬਕ ਮਹਾਂਮਾਰੀ ਤੋਂ ਬਚਾਅ ਵਾਸਤੇ ਸਮਾਜਿਕ ਦੂਰੀ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਉਣ।

Spread the love