ਫਾਜ਼ਿਲਕਾ, 14 ਅਗਸਤ 2021
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ, 8 * 13 ਆਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਇਹ ਲਿਫਾਫੇ ਨਾਲੀਆਂ/ ਸੀਵਰੇਜ ਜਾਂ ਪਬਲਿਕ ਥਾਵਾਂ ’ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਹੈ। ਇਹ ਹੁਕਮ 30 ਸਤੰਬਰ 2021 ਤੱਕ ਲਾਗੂ ਰਹਿਣਗੇ।
ਹੁਕਮਾਂ ’ਚ ਉਨਾਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿਚ ਆਮ ਜਨਤਾ ਵੱਲੋਂ ਪਲਾਸਟਿਕ (ਪੋਲੀਥੀਨ) ਦੇ ਲਿਫਾਫੇ ਵਰਤੇ ਜਾਂਦੇ ਹਨ। ਇਨਾਂ ਦੀ ਵਰਤੋਂ ਨਾਲ ਸਫਾਈ ਵਿਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ਵਿਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ, ਜਿਸਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਜਿਸ ਕਾਰਨ ਮਾਨਵ ਜੀਵਨ, ਸਰਕਾਰੀ/ ਗੈਰ ਸਰਕਾਰੀ ਸੰਪਤੀ ਨੂੰ ਖਤਰਾ ਹੋ ਸਕਦਾ ਹੈ ਅਤੇ ਲੋਕ ਸ਼ਾਂਤੀ ਭੰਗ ਹੋ ਸਕਦੀ ਹੈ।ਇਸ ਲਈ ਇਸ ਦੀ ਰੋਕਥਾਮ ਤੁਰੰਤ ਕੀਤੀ ਜਾਣੀ ਜਰੂਰੀ ਹੈ।